ਪੰਜਾਬ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਹੋਵੇਗੀ ਲਾਹੇਵੰਦ : ਵਿਧਾੲਕ ਜਸਵਿੰਦਰ ਸਿੰਘ ਰਮਦਾਸ
ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਬਦਲੇਗੀ ਸਕੂਲ ਦੀ ਤਸਵੀਰ
5 Dariya News
ਅੰਮ੍ਰਿਤਸਰ 07-Apr-2025
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਲਾਹੇਵੰਦ ਹੋਵੇਗੀ ਅਤੇ ਇਸ ਦੇ ਨਾਲ ਹੀ ਸੂਬੇ ਭਰ ਵਿਚ ਆਧੁੱਨਿਕ ਸਿੱਖਿਆ ਸਹੂਲਤਾਂ ਨਾਲ ਉਚੇਰੀ ਸਿੱਖਿਆ ਦੇ ਨਾਲ ਸਾਡੇ ਬੱਚੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਵੀ ਮੱਲਾਂ ਮਾਰਨਗੇ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਸਰਕਾਰੀ ਐਲੀਮੈਟਰੀ ਸਕੂਲ ਝੀਤਾ ਖੁਰਦ ਦੇ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਇਸ ਸਕੂਲ ਦੀ ਚਾਰਦੀਵਾਰੀ ਅਤੇ 2 ਸਮਾਰਟ ਕਲਾਸ ਰੂਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੀ ਮੁਕੰਮਲ ਨਕਸ਼ ਨੁਹਾਰ ਬਦਲਣ ਲਈ ਮੁੱਖ ਮੰਤਰੀ ਸ: ਮਾਨ ਦੀ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਸੰਜੀਦਗੀ ਨਾਲ ਕੰਮ ਕਰ ਰਹੀ ਹੈ।
ਉਹਨਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੇ ਬੱਚੇ ਜੋ ਕਿ ਮਹਿੰਗੇ ਸਕੂਲਾਂ ਦੀ ਸਿੱਖਿਆ ਤੋਂ ਵਾਂਝੇ ਹੋਣ ਕਾਰਨ ਮੁਕਾਬਲੇਬਾਜ਼ੀ ਵਿੱਚ ਬਹੁਤ ਪਛੜ ਜਾਂਦੇ ਸਨ ਨੂੰ ਹੁਣ ਨਿੱਜੀ ਸਕੂਲਾਂ ਨਾਲੋਂ ਵੀ ਪੜ੍ਹਾਈ ਦਾ ਵਧੀਆ ਮਾਹੌਲ ਸਰਕਾਰੀ ਸਕੂਲਾਂ ਵਿੱਚ ਮਿਲੇਗਾ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਵਧੀਆ ਅਧਿਆਪਕ ਅਤੇ ਬੁਨਿਆਦੀ ਢਾਂਚਾ ਮਿਲਣ ਨਾਲ ਇਸ ਪੀੜੀ ਦੀ ਜੋ ਤਕਦੀਰ ਬਦਲੇਗੀ, ਉਹ ਆਉਣ ਵਾਲੀਆਂ ਕਈ ਸਦੀਆਂ ਤੱਕ ਇਸ ਖਿੱਤੇ ਉੱਤੇ ਆਪਣਾ ਪ੍ਰਭਾਵ ਦੇਵੇਗੀ।
ਇਸ ਮੌਕੇ ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਸ: ਦਲਜੀਤ ਸਿੰਘ, ਬਖ਼ਸੀਸ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ।