5 Dariya News

ਵਿਭੂਤੀ ਸਰਮਾਂ ਅਤੇ ਅੰਮਿਤ ਮੰਟੂ ਨੇ ਪਠਾਨਕੋਟ ਵਿਖੇ ਸਕੂਲਾਂ ਅੰਦਰ ਵੱਖ ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਣ

5 Dariya News

ਪਠਾਨਕੋਟ 11-Apr-2025

ਪੂਰੇ ਪੰਜਾਬ ਅੰਦਰ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਸਿੱਖਿਆ ਕ੍ਰਾਂਤੀ ਮੂਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਅੰਦਰ ਉਦਘਾਟਣ ਸਮਾਰੋਹ ਆਯੋਜਿਤ ਕੀਤੇ ਗਏ। ਜਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸਕੂਲਾਂ ਅੰਦਰ ਵਿਸੇਸ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਸਕੂਲਾਂ ਅੰਦਰ ਮੁਕੰਮਲ ਪ੍ਰੋਜਕਟਾਂ ਦਾ ਉਦਘਾਟਣ ਕੀਤਾ ਗਿਆ।

ਜਿਕਰਯੋਗ ਹੈ ਕਿ ਅੱਜ 11 ਅਪ੍ਰੈਲ ਨੂੰ ਸ੍ਰੀ ਵਿਭੂਤੀ ਸਰਮਾ ਚੇਅਰਮੈਨ ੲੰਪਰੂਵਮੈਂਟ ਟਰੱਸਟ ਪਠਾਨਕੋਟ ਵੱਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਨਰਾਇਣੀ ਵਿਖੇ ਪਹੁੰਚ ਕੇ 3.36 ਲੱਖ ਰੁਪਏ ਨਾਲ ਸਕੂਲ ਦੀ ਕੀਤੀ ਚਾਰਦੀਵਾਰੀ  ਅਤੇ 1.40 ਲੱਖ ਰੁਪਏ ਨਾਲ ਪਖਾਨਿਆਂ ਦੀ ਕੀਤੀ ਰਿਪੇਅਰ , ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਗੂੜਾ ਕਲ੍ਹਾ ਵਿਖੇ 9.65 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ  ਅਤੇ 7.51 ਲੱਖ ਰੁਪਏ ਨਾਲ ਕੀਤੇ ਗਏ ਕਮਰੇ ਦਾ ਉਦਘਾਟਣ ਕੀਤਾ ਗਿਆ।

ਇਸੇ ਹੀ ਤਰ੍ਹਾਂ ਸ੍ਰੀ ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ ਅਤੇ ਜਿਲ੍ਹਾ ਪ੍ਰਧਾਨ ਪਠਾਨਕੋਟ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਿਰਜਾਪੁਰ ਵਿਖੇ ਪਹੁੰਚੇ ਅਤੇ 3.70 ਲੱਖ ਰੁਪਏ ਨਾਲ ਕੀਤੀ ਚਾਰਦੀਵਾਰੀ , ਸਰਕਾਰੀ ਪ੍ਰਾਇਮਰੀ ਸਕੂਲ ਸੌਲੀ ਭੋਲੀ ਵਿਖੇ 3.04 ਲੱਖ ਰੁਪਏ ਨਾਲ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਆਜੀਜਪੁਰ ਖਦਾਵਰ ਵਿਖੇ 4.70 ਲੱਖ ਰੁਪਏ ਨਾਲ ਚਾਰਦੀਵਾਰੀ ਅਤੇ 9.65 ਲੱਖ ਰੁਪਏ ਨਾਲ ਲਾਇਬ੍ਰੇਰੀ ਦਾ ਉਦਘਾਟਣ ਕੀਤਾ ਗਿਆ।

ਇਸ ਮੋਕੇ ਤੇ ਸ੍ਰੀ ਵਿਭੂਤੀ ਸਰਮਾ ਹਲਕਾ ਇੰਚਾਰਜ ਪਠਾਨਕੋਟ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਸ੍ਰੀ ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਪਠਾਨਕੋਟ-ਕਮ- ਹਲਕਾ ਇੰਚਾਰਜ ਸੁਜਾਨਪੁਰ ਨੇ ਵੱਖ ਵੱਖ ਸਮਾਰੋਹਾਂ ਦੋਰਾਨ ਸੰਯੁਕਤ ਤੋਰ ਤੇ ਸੰਬੋਧਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜੀ ਦੀ ਯੋਗ ਅਗਵਾਈ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ ਨਾਲ ਸਿੱਖਿਆ ਕ੍ਰਾਂਤੀ ਅਧੀਨ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਣ ਕੀਤੇ ਜਾ ਰਹੇ ਹਨ। 

ਅੱਜ ਜਿਲ੍ਹਾ ਪਠਾਨਕੋਟ ਦੇ ਵੀ ਵੱਖ ਵੱਖ ਸਕੂਲਾਂ ਅੰਦਰ ਉਦਘਾਟਣ ਸਮਾਰੋਹ ਆਯੋਜਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਬੱਚਿਆਂ ਨੂੰ ਉੱਚ ਕਵਾਲਿਟੀ ਦੀ ਸਿੱਖਿਆ ਪ੍ਰਦਾਨ ਕੀਤੀ ਜਾਵੈ ਅਤੇ ਇਸ ਉਦੇਸ ਨਾਲ ਸਰਕਾਰ ਵੱਲੋਂ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਕੀਤੇ ਜਾ ਰਹੇ ਹਨ।