5 Dariya News

ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਮੰਡੀਆਂ ਦਾ ਦੌਰਾ

ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

5 Dariya News

ਅਬੋਹਰ 16-Apr-2025

ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਅੱਜ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਨੇ ਇਸ ਦੌਰਾਨ ਪਿੰਡ ਕੁਲਾਰ, ਦੋਦਾ  ਅਤੇ ਬਹਾਵ ਵਾਲਾ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ।

ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਤੋਂ ਮੌਕੇ ਤੇ ਹੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਫਸਲ ਦੇ ਮੰਡੀਕਰਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇ ਅਤੇ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਕਣਕ ਲਿਆਉਣ ਲਈ ਥਾਂ ਦੀ ਕੋਈ ਘਾਟ ਨਾ ਆਵੇ। 

ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਮਾਰਕੀਟ ਕਮੇਟੀਆਂ ਨੂੰ ਮੰਡੀਆਂ ਵਿੱਚ ਪੀਣ ਦੇ ਪਾਣੀ ਅਤੇ ਛਾਂ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਮੌਕੇ ਫੂਡ ਸਪਲਾਈ ਵਿਭਾਗ ਤੋਂ ਸ਼੍ਰੀ ਵਿਕਾਸ ਬੱਤਰਾ, ਆੜਪੀਆ ਐਸੋਸੀਏਸ਼ਨ ਤੋਂ ਸ਼੍ਰੀ ਪੀਊਸ਼ ਨਾਗਪਾਲ ਤੋਂ ਇਲਾਵਾ ਕਿਸਾਨ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ। 

ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।।