5 Dariya News

ਸਿਵਲ ਸਰਜਨ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਓਟ ਸੈਂਟਰਾਂ ਦੀ ਕੀਤੀ ਚੈਕਿੰਗ

5 Dariya News

ਅੰਮ੍ਰਿਤਸਰ 16-Apr-2025

ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ  ਸਰਜਨ ਡਾ ਕਿਰਨਦੀਪ ਕੌਰ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਓਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਵੱਲੋਂ ਅਟਾਰੀ ਵਿਖੇ ਓਟ ਸੈਂਟਰ ਵਿੱਚ ਜਾ ਕੇ ਮਰੀਜ਼ਾਂ ਕੋਲੋਂ ਪੁੱਛਗਿੱਛ ਕੀਤੀ, ਦਵਾਈਆਂ ਦਾ ਸਟਾਕ, ਮਰੀਜ਼ਾਂ ਦੀ ਆਈਡੀ ਅਤੇ ਸਟਾਫ ਦੀ ਹਾਜਰੀ ਵੀ ਚੈੱਕ ਕੀਤੀ ਗਈ। 

ਉਹਨਾਂ ਵੱਲੋਂ ਸਟਾਫ ਨੂੰ ਹਦਾਇਤਾਂ ਕੀਤੀਆਂ ਕਿ ਸਮੇਂ ਦੇ ਪਾਬੰਦ ਰਹਿ ਕੇ ਸੇਵਾ ਭਾਵਨਾਵਾਂ ਕੰਮ ਕੀਤਾ ਜਾਵੇ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐਮ.ਸੁਖਜਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।