5 Dariya News

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜਗਦੇਵ ਖੁਰਦ ਦੇ ਸਕੂਲਾਂ ਵਿੱਚ 23 ਲੱਖ ਨਾਲ ਕਰਵਾਏ ਵਿਕਾਸ ਕੰਮਾਂ ਦੇ ਉਦਘਾਟਨ

5 Dariya News

ਅੰਮ੍ਰਿਤਸਰ 17-Apr-2025

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਦੇ ਪਿੰਡ ਜਗਦੇਵ ਖੁਰਦ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਸਥਾਨਕ ਸਕੂਲਾਂ ਵਿੱਚ ਕੀਤੇ। ਉਹਨਾਂ ਨੇ ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਜਗਦੇਵ ਖੁਰਦ ਵਿੱਚ ਨਵੀਂ ਰਸੋਈ ਅਤੇ ਸਕੂਲ ਦੀ ਚਾਰ ਦੀਵਾਰੀ ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਲਾਸ ਰੂਮ, ਸਾਇੰਸ ਲੈਬ, ਲਾਇਬਰੇਰੀ ਅਤੇ ਸਕੂਲ ਦੀ ਚਾਰ ਦੀਵਾਰੀ ਦਾ ਕੰਮ ਬੱਚਿਆਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਸ ਧਾਲੀਵਾਲ ਨੇ ਕਿਹਾ ਕਿ ਇਹ ਮੇਰੇ ਹਲਕੇ ਦਾ ਬਹੁਤ ਪੜਿਆ ਲਿਖਿਆ ਅਤੇ ਅਗਾਂਹ ਵਧੂ ਪਿੰਡ ਹੈ। ਉਹਨਾਂ ਕਿਹਾ ਕਿ ਅੱਜ ਇਸ ਪਿੰਡ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਦੇ ਕੇ ਮੈਨੂੰ ਬਹੁਤ ਖੁਸ਼ੀ ਹੋਈ ਹੈ ਅਤੇ ਮੈਂ ਆਸ ਕਰਦਾ ਹਾਂ ਕਿ ਇਹ ਬੱਚੇ ਇਹਨਾਂ ਸਹੂਲਤਾਂ ਦੀ ਵਰਤੋਂ ਕਰਦੇ ਹੋਏ ਪੜ ਲਿਖ ਕੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਜਿਸ ਦਿਨ ਤੋਂ ਸਾਡੀ ਸਰਕਾਰ ਬਣੀ ਹੈ, ਅਸੀਂ ਸਕੂਲਾਂ ਦਾ ਮੁਹਾਂਦਰਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦੀ ਸ਼ੁਰੂਆਤ ਹੋਣ ਲੱਗੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਉੱਤੇ ਸਾਡਾ ਧਿਆਨ ਬਰਾਬਰ ਰਹੇਗਾ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਸਾਡੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਵੀ ਰੁਕਾਵਟ ਨਾ ਰਹੇ।

ਇਸ ਮੌਕੇ ਖ਼ੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਮੁੱਖ ਅਧਿਆਪਕ ਆਤਮਜੀਤ ਸਿੰਘ ਢਿੱਲੋਂ, ਸਰਪੰਚ ਡਾਕਟਰ ਨਰਿੰਦਰ ਸਿੰਘ ਜਗਦੇਵ ਖੁਰਦ, ਨੌਜਵਾਨ ਆਗੂ ਕਰਨਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪਾ ਗਿੱਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਜਗਦੇਵ ਖੁਰਦ, ਚੇਅਰਮੈਨ ਸੁਖਦੇਵ ਸਿੰਘ ਜਗਦੇਵ ਖ਼ੁਰਦ, ਮਨਬੀਰ ਸਿੰਘ ਥੋਬਾ ਅਤੇ ਨਵਦੀਪ ਸਿੰਘ ਮੈਂਬਰ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ I