ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ : ਅਭਿਜੀਤ ਕਪਲਿਸ਼
5 Dariya News
ਸ੍ਰੀ ਮੁਕਤਸਰ ਸਾਹਿਬ 21-Apr-2025
ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੇ ਪੋਸ਼ਣ ਅਭਿਆਨ ਅਤੇ ਮਿਸ਼ਨ ਵਾਤਸੱਲਿਆ ਸਕੀਮ ਦਾ ਜਾਇਜਾ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲਿਆ। ਉਨ੍ਹਾਂ ਪੋਸ਼ਣ ਅਭਿਆਨ ਸਕੀਮ ਦਾ ਜਾਇਜਾ ਲੈਂਦਿਆਂ ਕਿਹਾ ਕਿ ਕੁਪੋਸਿਤ ਬੱਚਿਆਂ ਦੀ ਸਿਹਤ ਨੂੰ ਠੀਕ ਕਰਨ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਪੋਸਿ਼ਤ ਬੱਚਿਆਂ ਦੀ ਪਛਾਣ ਕਰਨ ਲਈ ਟੀਮ ਦਾ ਗਠਨ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹ ਲੋੜਵੰਦ ਬੱਚਿਆ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਅਨੀਮੀਯਾ ਪੀੜਤ ਬੱਚਿਆਂ ਦੀ ਵੀ ਪਛਾਣ ਕੀਤੀ ਜਾਵੇ ਤਾਂ ਜੋ ਉਨ੍ਹ ਦੀ ਪੋਸ਼ਣ ਸਬੰਧੀ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਸੀ ਦੀਆਂ ਸਰਤਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੀ ਕਿਹਾ ਤਾਂ ਜੋ ਸਕੂਲਾਂ ਵਿੱਚ ਪੜ੍ਹਣ ਵਾਲੇ ਬੱਚਿਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਬਾਲ ਭਿੱਖਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੀ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ।
ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫਸਰ, ਡਾ.ਸਿ਼ਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀਮਤੀ ਰਾਜਵੰਤ ਕੌਰ , ਜ਼ਿਲ੍ਹਾ ਭਲਾਈ ਅਫਸਰ ਸ੍ਰੀ ਜਗਮੋਹਨ ਸਿੰਘ ਹਾਜਰ ਸਨ।