5 Dariya News

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਹਰ ਤਰ੍ਹਾਂ ਦੀ ਲੋੜ ਨੂੰ ਪੂਰਾ ਕੀਤਾ ਜਾ ਰਿਹਾ ਹੈ- ਵਿਧਾਇਕ ਅਮੋਲਕ ਸਿੰਘ

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜੈਤੋ ਹਲਕੇ ਦੇ 4 ਸਕੂਲਾਂ ਦੇ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ

5 Dariya News

ਜੈਤੋ 23-Apr-2025

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਦਾ ਹੀ ਨਤੀਜਾ ਹੈ ਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਿਆ ਹੈ। ਇਹ ਪ੍ਰਗਾਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਹਰ ਤਰ੍ਹਾਂ ਦੀ ਲੋੜ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਇਸ ਲਈ ਸਰਕਾਰੀ ਸਕੂਲਾਂ ਵਿਚ ਵੀ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਜਾਂ ਕੋਈ ਜ਼ਰੂਰਤ ਮਹਿਸੂਸ ਹੁੰਦੀ ਹੈ, ਤਾਂ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਕੋਈ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲਾ ਲਵੇ।ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਇਹ ਪੂਰੀ ਦੁਨੀਆ ਵਿੱਚ ਆਪਣੇ ਸੂਬੇ ਦਾ ਨਾਮ ਰੋਸ਼ਣ ਕਰਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਸ. ਅਮੋਲਕ ਨੇ ਦੱਸਿਆ ਕਿ ਅੱਜ ਹਲਕੇ ਜੈਤੋ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 1 ਵਿੱਚ 7.51 ਲੱਖ ਨਾਲ ਆਧੁਨਿਕ ਕਮਰੇ , ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਜੈਤੋ ਵਿਖੇ 7.48 ਲੱਖ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਜੈਤੋ ਵਿਖੇ 7.51 ਲੱਖ ਨਾਲ ਤਿਆਰ ਆਧੁਨਿਕ ਕਮਰਿਆਂ ਦੇ ਉਦਘਾਟਨ ਕੀਤੇ ਗਏ ਹਨ। ਇਸ ਮੌਕੇ ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।