ਪੰਜਾਬ ਸਿੱਖਿਆ ਕ੍ਰਾਂਤੀ' : ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਨਵੇਂ ਮਿਆਰ ਕਾਇਮ : ਡਾ: ਜਸਬੀਰ ਸਿੰਘ ਸੰਧੂ
ਵਿਧਾਇਕਾਂ ਸੰਧੂ ਨੇ ਹਲਕਾ ਪੱਛਮੀ ਸਰਕਾਰੀ ਸਕੂਲ ਗੁਮਟਾਲਾ ਵਿਖੇ ਕਰੀਬ 5 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਕੀਤੇ ਲੋਕ ਅਰਪਣ
5 Dariya News
ਅੰਮ੍ਰਿਤਸਰ 25-Apr-2025
ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਹਲਕਾ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਹਲਕਾ ਪੱਛਮੀ ਅਧੀਨ ਪੈਦੇ ਸਰਕਾਰੀ ਪ੍ਰਾਇਮਰੀ ਸਕੂਲ ਗੁਮਟਾਲਾ ਵਿਖੇ 5 ਲੱਖ 60 ਹ਼ਜਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਨੂੰ ਨਵੀ ਦਿੱਖ ਦਿੱਤੀ ਗਈ ਹੈ ਅਤੇ ਕਲਾਸ ਰੂਮ ਦੀ ਮੁਰਮੰਤ ਵੀ ਕੀਤੀ ਗਈ ਹੈ।
ਵਿਧਾਇਕ ਸੰਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ। ਇਸ ਮੌਕੇ ਸਕੂਲ ਮੁੱਖੀ ਮੈਡਮ ਨਵਨੀਤ ਕੌਰ, ਸਮੁੱਚਾ ਸਕੂਲ ਦਾ ਸਟਾਫ,ਬੱਚਿਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿਚ ਲੋਕ ਹਾ਼ਜਰ ਸਨ।