‘ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ ਕਦਮ : ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ
5 Dariya News
ਸ੍ਰੀ ਹਰਗੋਬਿੰਦਪੁਰ/ ਬਟਾਲਾ 28-Apr-2025
ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ, ਸਰਕਾਰੀ ਹਾਈ ਸਕੂਲ ਪੱਤੀ ਟਾਂਡਾ ਅਤੇ ਮਾੜੀ ਪੰਨਵਾਂ ਵਿਖੇ ਆਧੁਨਿਕ ਨਵੇ ਕਲਾਸ ਰੂਮਜ਼, ਚਾਰਦੀਵਾਰੀ ਅਤੇ ਇਮਾਰਤ ਦੇ ਨਵੀਨੀਕਰਨ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਸਰਕਾਰੀ ਸਕੂਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।
ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਪੱਧਰੀ ਦੇ ਨਵੇ ਬਣੇ ਕਮਰਿਆਂ ਨੂੰ ਦੇਖ ਕੇ ਪਤਾ ਲਗਦਾ ਹੈ ਕਿ ਇਸ ਸਕੂਲ ਵਿਚ ਪ੍ਰਾਈਵੇਟ ਸਕੂਲਾਂ ਨਾਲੋ ਵੀ ਵਧੀਆ ਫਰਨੀਚਰ ਅਤੇ ਹੋਰ ਸੁਵਿਧਾਵਾਂ ਬੱਚਿਆਂ ਨੂੰ ਮੁਹੱਈਆ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਸਕੂਲਾਂ ਦੀ ਚਾਰਦੀਵਾਰੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਹੋ ਸਕੇ। ਉਨਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀ ਜਦੋ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਗੇ ਅਤੇ ਲੋਕਾਂ ਦੀ ਪਹਿਲੀ ਪਸੰਦ ਸਰਕਾਰੀ ਸਕੂਲ ਹੋਣਗੇ।
ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀ ਪੀ ਈ ਓ ਤਰਸੇਮ ਸਿੰਘ ਰਿਆੜ, ਬੀ ਐਨ ਓ ਰਾਮ ਲਾਲ, ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਸਲਾਹਕਾਰ ਪਰਮਬੀਰ ਸਿੰਘ ਰਾਣਾ ਅਤੇ ਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਦੇ ਮਾਪੇ ਅਤੇ ਪਿੰਡਾਂ ਦੇ ਲੋਕ ਹਾਜਰ ਸਨ।