5 Dariya News

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਤੀ ਕੀਤੇ ਸੁਧਾਰਾਂ ਨਾਲ ਵਿਦਿਆਰਥੀ ਹਰ ਖੇਤਰ ਵਿੱਚ ਹੋ ਰਹੇ ਨੇ ਸਫਲ : ਡਾ. ਕਸ਼ਮੀਰ ਸਿੰਘ ਸੋਹਲ

5 Dariya News

ਤਰਨ ਤਾਰਨ 28-Apr-2025

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਦੀ ਉਦੇਸ਼ ਨਾਲ ਹਰੇਕ ਸਹੂਲਤ ਮੁਹੱਇਆ ਕਰਵਾਈ ਜਾ ਰਹੀ ਹੈ। ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪ੍ਰਾਪਤੀਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। 

ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਰੈਂਕ ਹਾਸਿਲ ਕਰਨਾ ਇਹ ਸਾਬਤ ਕਰਦਾ ਹੈ, ਕਿ ਭਵਿੱਖ ਵਿੱਚ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਪੂਰੀ ਤਰ੍ਹਾਂ ਸਫਲ ਹੋਣਗੇ । 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਐਲੀਮੈਂਟਰੀ ਸਕੂਲ ਠਰੁ, ਸਰਕਾਰੀ ਮਿਡਲ ਸਕੂਲ ਪੰਡੋਰੀ ਹਸਨ, ਸਰਕਾਰੀ ਐਲੀਮੈਂਟਰੀ ਸਕੂਲ ਨੂਰਦੀ, ਸਰਕਾਰੀ ਐਲੀਮੈਂਟਰੀ ਸਕੂਲ ਲਾਲੂ ਘੁੰਮਣ ਅਤੇ ਸਰਕਾਰੀ ਹਾਈ ਸਕੂਲ ਲਾਲੂ ਘੁੰਮਣ ਵਿਖੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ। 

ਕਿ ਇਸ ਮੌਕੇ ਡਾ ਕਸ਼ਮੀਰ ਸਿੰਘ ਸੋਹਲ ਵੱਲੋਂ ਸਕੂਲ ਵਿੱਚ ਕਰਵਾਏ ਗਏ ਬਿਹਤਰੀਨ ਵਿਕਾਸ ਕਾਰਜਾਂ ਲਈ ਸਮੁੱਚੇ ਸਟਾਫ ਨੂੰ ਸ਼ਾਬਾਸ਼ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ।

ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ। ਇਸ ਮੌਕੇ ਹੈਡ ਟੀਚਰ ਗੁਰਬਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਲਾਲੂ ਘੁੰਮਣ, ਸਕੂਲ ਮੁਖੀ ਜਤਿੰਦਰਪਾਲ ਸਿੰਘ ਪੰਡੋਰੀ ਹਸਨ, ਸ੍ਰੀਮਤੀ ਹਰਿੰਦਰਜੀਤ ਕੌਰ,  ਨੇ ਆਏ ਹੋਏ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਿੰਦਰ ਸਿੰਘ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਸਰਪੰਚ ਚੰਨਣ ਸਿੰਘ ਤੋਂ ਇਲਾਵਾ ਅੰਗਰੇਜ ਸਿੰਘ , ਕਸ਼ਮੀਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਹਨਾਂ ਸਕੂਲਾਂ ਦਾ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।