5 Dariya News

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋ ਸ਼ੇਰਪੁਰ 'ਚ ਆਰਤੀ ਸਟੀਲ ਤੋਂ ਗਿਆਸਪੁਰਾ ਗੇਟ ਤੱਕ ਸੜਕ ਨਿਰਮਾਣ ਕਾਰਜ ਦਾ ਉਦਘਾਟਨ

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਮੁੱਖ ਤਰਜੀਹ ਹੈ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

5 Dariya News

ਲੁਧਿਆਣਾ 03-May-2025

ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋੰ ਸ਼ੇਰਪੁਰ ਵਿੱਚ ਆਰਤੀ ਸਟੀਲ ਤੋਂ ਗਿਆਸਪੁਰ ਗੇਟ ਤੱਕ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਅਤੇ ਇਹ ਸੜਕ ਪਿਛਲੇ 20 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਅਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 20 ਸਾਲਾਂ ਤੋਂ ਸਿਰਫ਼ ਪੈਚ ਵਰਕ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਸੀ, ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ,ਉੱਥੇ ਹੀ ਇਹ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।ਇਸ ਮੌਕੇ ਵਾਰਡ ਪ੍ਰਧਾਨ ਫਿਰੋਜ਼ ਖਾਨ, ਦਵਿੰਦਰ ਸ਼ੇਰਪੁਰੀ, ਸ਼ੈਲੀ ਟੱਕਰ, ਖੁਸ਼ਬੂ ਗੁਪਤਾ ਤੇ ਹੋਰ ਹਾਜ਼ਰ ਸਨ।