5 Dariya News

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਕੀਤੀ ਸ਼ੁਰੂਆਤ

5 Dariya News

ਅੰਮ੍ਰਿਤਸਰ 09-May-2025

ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਸ਼ੁਰੂਆਤ ਦਫਤਰ ਸਿਵਿਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਕੀਤੀ ਗਈ। ਇਸ ਅਵਸਰ ਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ  ਸੱਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। 

ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।  ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। 

ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ  ਕੀਤਾ ਜਾਵੇ। ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। 

ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਮੁਫ਼ਤ ਚੈਕ-ਅੱਪ ਅਤੇ ਇਲਾਜ ਕਰਵਾਉਣ। ਇਸ ਤੋਂ ਪਹਿਲਾਂ ਸਮੂਹ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਜਿਲਾ  ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਇਸ ਸਬੰਧੀ ਟ੍ਰੇਨਿੰਗ ਦਿੱਤੀ ਗਈ।

ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ, ਡਾ ਨਵਦੀਪ ਕੌਰ, ਡਾ ਮਨਮੀਤ ਕੌਰ,  ਮਲਵਿੰਦਰ ਸਿੰਘ, ਗੁਰਦੇਵ ਸਿੰਘ ਢਿਲੋਂ, ਕਮਲਦੀਪ ਭੱਲਾ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਜਿਲੇ ਭਰ ਦੇ ਸਮੂਹ ਐਸ.ਆਈ.ਐਂਟੀ ਲਾਰਵਾ ਸਟਾਫ ਅਤੇ ਆਸ਼ਾ ਵਰਕਰ ਸ਼ਾਮਲ ਹੋਏ।