ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਲੋਕਾਂ ਦਾ ਸਾਥ ਜਰੂਰੀ –ਵਿਧਾਇਕਾ ਜੀਵਨਜੋਤ ਕੌਰ
5 Dariya News
ਅੰਮ੍ਰਿਤਸਰ 17-May-2025
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਜਾਗਰੂਕਤਾ ਯਾਤਰਾ ਆਰੰਭ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਪੂਰਬੀ ਦੀ ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੌਰ ਦੀ ਅਗਵਾਈ ਨਸ਼ਿਆਂ ਖਿਲਾਫ ਅਣਖ ਜਗਾਉਂਦੀ ਇਹ ਯਾਤਰਾ ਅੱਜ ਵਾਰਡ ਨੰ: 20 ਤੋ ਵੱਲਾ ਰੋਡ ਤੋ ਸ਼ੁਰੂ ਹੋ ਕੇ ਵਾਰਡ ਨੰ: 21 ਦੇ ਰਸੂਲਪੁਰਕਲਾਂ ਤੋ ਹੁੰਦੀ ਹੋਈ ਵਾਰਡ ਨੰ: 22 ਦੇ ਰਾਜੇਸ਼ ਨਗਰ,ਹੰਸਲੀ ਰੋਡ ਤੋ ਹੁੰਦੀ ਹੋਈ ਗੁਰੂ ਤੇਗ ਬਹਾਦੁਰ ਨਗਰ ਜੀ ਵਿਖੇ ਪਹੁੰਚੀ। ਇਸ ਨਸ਼ਾ ਮੁਕਤੀ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਹਾ਼ਜਰ ਸਨ।
ਵਿਧਾਇਕਾ ਜੀਵਨ ਜੋਤ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਅੰਧਕਾਰ ਤੋਂ ਕੱਢ ਕੇ ਸਿਹਤਯਾਬ, ਤੰਦਰੁਸਤ ਅਤੇ ਰੰਗਲਾ ਰਾਜ ਬਣਾਉਣ ਦੀ ਕੋਸ਼ਿਸ਼ਾਂ ਤਹਿਤ ਅੱਜ ਹਲਕੇ ’ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਨੋਰਥ ਨਸ਼ਿਆਂ ਦੇ ਖਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ,ਸਮਾਜ ਨੂੰ ਨਸ਼ਾ ਰਹਿਤ ਬਣਾਉਣ ਅਤੇ ਨੌਜ਼ਵਾਨ ਪੀੜੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਜਾਗਰੂਕ ਕਰਨਾ ਹੈ।
ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ। ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਵਲੋ ਲੋਕਾਂ ਨੂੰ ਨਸ਼ਿਆਂ ਤੋ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਮੋਰਚਾ ਮਾਝਾ ਜੋ਼ਨ ਦੇ ਇੰਚਾਰਜ਼ ਮੈਡਮ ਸੋਨੀਆ ਮਾਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਵਲੋ ਲੋਕਾਂ ਨੂੰ ਲਾਮਬੰਦ ਕਰਕੇ ਇਸ ਨੂੰ ਲੋਕ ਲਹਿਰ ਬਣਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।