5 Dariya News

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ : ਵਿਧਾਇਕ ਅਮਰਪਾਲ ਸਿੰਘ

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ 19-May-2025

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ ਪਿੰਡ ਦਰੋਗਾ, ਪੱਡੇ ਤੇ ਪੇਜੋਚੱਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰ ਰੋਜ਼ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੀ ਕਮਰ ਤੋੜ ਰਹੀ ਹੈ ਅਤੇ ਭਾਰੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।

ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ ,ਕਮੇਟੀ ਮੈਂਬਰਾਂ ਸਮੇਤ ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਬਾਬਾ ਜਗਦੀਪ ਸਿੰਘ ਭੱਲਾ ,ਬਾਬਾ ਅਦਿਤਿਆ ਭੱਲਾ, ਸਲਾਹਕਾਰ ਪਰਮਬੀਰ ਸਿੰਘ ਰਾਣਾ ਆਦਿ ਹਾਜਰ ਸਨ।