5 Dariya News

ਪਿੰਡ ਵਾਸੀ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੰਜਾਬ ਸਰਕਾਰ ਨੂੰ ਦੇਣ, ਪਛਾਣ ਰੱਖੀ ਜਾਵੇਗੀ ਗੁਪਤ, ਲਾਭ ਸਿੰਘ ਉਗੋਕੇ

ਪਿੰਡ ਨੈਣੇਵਾਲ, ਬੱਲੋਕੇ ਵਿਖੇ ਨਸ਼ਾ ਮੁਕਤੀ ਯਾਤਰਾ ਨੂੰ ਕੀਤਾ ਸੰਬੋਧਿਤ

5 Dariya News

ਸਹਿਣਾ /ਭਦੌੜ 20-May-2025

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਪੱਧਰ ਤੱਕ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ। ਪਿੰਡਾਂ ਦੇ ਪਹਿਰੇਦਾਰਾਂ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਿੰਡ ਵਾਸੀਆਂ ਦੀ ਇਹ ਜ਼ੁੰਮੇਵਾਰੀ ਹੈ ਕਿ ਉਹ  ਨਸ਼ਾ ਵੇਚਣ ਵਾਲਿਾਆਂ ਦੀ ਕੋਈ ਮਦਦ ਨਾ ਕਰਨ ਅਤੇ ਉਨ੍ਹਾਂ ਦੀ ਜਾਣਕਾਰੀ ਪੁਲਸ ਨੂੰ ਦੇਣ।

ਭਦੌੜ ਵਿਧਾਇਕ ਸ਼੍ਰੀ ਲਾਭ ਸਿੰਘ ਉਗੋਕੇ ਨੇ ਇਸ ਗੱਲ ਦਾ ਪ੍ਰਗਟਾਵਾ ਪਿੰਡ ਨੈਣੇਵਾਲ ਅਤੇ ਬੱਲੋਕੇ ਵਿਖੇ ਨਸ਼ਾ ਮੁਕਤੀ ਯਾਤਰਾ ਨੂੰ ਸਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੰਜਾਬ ਸਰਕਾਰ ਦੇ ਵਿਸ਼ੇਸ਼ ਵਟਸਅੱਪ ਨੰਬਰ

+91 97791 00200 ਉੱਤੇ ਦਿੱਤੀ ਜਾ ਸਕਦੀ ਹੈ । ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਛਾਣ ਗੁਪਤ ਰੱਖੀ ਜਾਵੇਗੀ।

ਇਨ੍ਹਾਂ ਪਿੰਡਾਂ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪੰਜਾਬ ਦੀ ਜਵਾਨੀ ਬਚਾਉਣ ਲਈ ਇਕੱਠੇ ਹੰਭਲਾ ਮਾਰਨ ਦੀ ਲੋੜ ਹੈ। ਇਸ ਹੀ ਸੋਚ ਨਾਲ ਪਿੰਡ ਪਿੰਡ ਪਹਿਰੇਦਾਰ ਬਣਾ ਕੇ ਸਰਕਾਰ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਚ ਨਸ਼ਾ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਲਈ ਵੀ ਪਿੰਡ ਵਾਸੀ ਅੱਗੇ ਆਉਣ ਅਤੇ  ਇਨ੍ਹਾਂ ਪੀੜਤਾਂ ਨੂੰ ਮੁੜ ਵਸੇਬੇ ਲਈ ਬਣਾਏ ਗਏ ਸਰਕਾਰੀ ਕੇਂਦਰਾਂ ਵਿਚ ਦਾਖਲ ਕਰਵਾਉਣ।

ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਸੁਚੇਤ ਕੀਤਾ ਜਾਵੇ ਤਾਂ ਜੋ ਉਹ ਭੈੜੀ ਸੰਗਤ ਅਤੇ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਸ਼੍ਰੀ ਅੰਮ੍ਰਿਤ ਢਿਲਵਾਂ, ਵੱਖ ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।