ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ : ਜਸਵਿੰਦਰ ਸਿੰਘ ਰਮਦਾਸ
ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਚਾਰ ਸਕੂਲਾਂ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ
5 Dariya News
ਅੰਮ੍ਰਿਤਸਰ 21-May-2025
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਆਬਾਦੀ ਗੁਰੂ ਨਾਨਕ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਮੇਹਣੀਆ ਖੁਆਰਾ, ਸਰਕਾਰੀ ਮਿਡਲ ਸਕੂਲ ਨਬੀਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਬੀਪੁਰ ਵਿਖੇ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਅਟਾਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੀਆਂ ਚਾਰਦੀਵਾਰੀਆਂ, ਸਾਇੰਸ ਲੈਬ, ਲੋੜ ਮੁਤਾਬਕ ਨਵੇਂ ਕਮਰਿਆਂ ਦੀ ਉਸਾਰੀ ਸਮੇਤ ਹੋਰ ਸੁਵਿਧਾਵਾਂ ਸ਼ਾਮਿਲ ਹਨ, ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਸ: ਰਮਦਾਸ ਨੇ ਕਿਹਾ ਕਿ ਉਹੀ ਦੇਸ਼ ਤਰੱਕੀਆਂ ਕਰਦੇ ਹਨ, ਜੋ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੁਰਜੋਰ ਯਤਨ ਕਰਦੇ ਰਹਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ।ਇਸ ਮੌਕੇ ਕੋਆਡੀਨੇਟਰ ਕਰਮਜੀਤ ਸਿੰਘ, ਬਲਾਕ ਪ੍ਰਧਾਨ ਪਰਦੀਪ ਸਿੰਘ ਲਾਡਾ, ਸਰਪੰਚ ਲਵਪ੍ਰੀਤ ਸਿੰਘ,ਸੁਖਵਿੰਦਰ ਸਿੰਘ,ਪਰਮਜੀਤ ਕੌਰ, ਜਗਦੀਪ ਸਿੰਘ, ਉਪਕਾਰ ਸਿੰਘ ਆਦਿ ਹਾਜਰ ਸਨ।