ਅਮੋਲਕ ਸਿੰਘ ਨੇ ਜੈਤੋ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 37.28 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
5 Dariya News
ਜੈਤੋ 22-May-2025
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਇਮਰੀ ਸਕੂਲ ਰੋਮਾਣਾ ਅਲਬੇਲ ਸਿੰਘ ਵਿਖੇ 12.29 ਲੱਖ ਦੀ ਲਾਗਤ ਮੇਜਰ ਰਿਪੇਅਰ ਅਤੇ ਚਾਰਦਿਵਾਰੀ ਆਦਿ ਅਤੇ ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਿਖੇ 09.25 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਟਰੈਕ ਅਤੇ ਚਾਰਦਿਵਾਰੀ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਢੈਪਈ ਵਿਖੇ 15.74 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦਿਵਾਰੀ ਆਦਿ ਕੰਮਾਂ ਦਾ ਉਦਘਾਟਨ ਕੀਤਾ ਗਿਆ ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਚੇਅਰਮੈਨ ਪੀਏਡੀਬੀ ਗੋਬਿੰਦਰ ਸਿੰਘ, ਬੀਪੀਈਓ ਕੋਟਕਪੂਰਾ ਸੁਰਜੀਤ ਸਿੰਘ, ਸੀਐਚਟੀ ਗੁਰਸੇਵਕ ਸਿੰਘ, ਐਚਟੀ ਅਮਨਦੀਪ ਕੌਰ, ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਵਿਨੈ ਗੋਇਲ, ਨੋਡਲ ਅਫਸਰ ਪ੍ਰਿੰਸੀਪਲ ਪੰਨਾ ਲਾਲ, ਸਕੂਲ ਮੁਖੀ ਚਿੱਤਰਾ ਕੁਮਾਰੀ,ਰੇਨੂੰ ਬਾਲਾ, ਹੁਕਮਚੰਦ, ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ, ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।