5 Dariya News

ਜਸਵਿੰਦਰ ਸਿੰਘ ਰਮਦਾਸ ਨੇ ਕੀਤੇ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ

ਪੰਜਾਬ ਦੇਸ਼ ਭਰ ਵਿਚ ਸਿੱਖਿਆ ਦੇ ਖੇਤਰ ਵਿਚ ਬਣੇਗਾ ਮੋਹਰੀ ਸੂਬਾ-ਵਿਧਾਇਕ ਅਟਾਰੀ

5 Dariya News

ਅੰਮ੍ਰਿਤਸਰ 22-May-2025

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਇਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਜ਼ਲਦ ਹੀ ਸਾਡਾ ਸੂਬਾ ਦੇਸ਼ ਭਰ ਵਿਚ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣ ਕੇ ਉਭਰੇਗਾ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ 4 ਪਿੰਡਾਂ ਦੇ 6 ਸਕੂਲਾਂ ਵਿਚ ਕਰੀਬ 77 ਲੱਖ 52 ਹਜਾ਼ਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਵਿਧਾਇਕ ਅਟਾਰੀ ਨੇ ਕਿਹਾ ਸਿੱਖਿਆ ਨੂੰ ਹੋਰ ਆਧੁਨਿਕ ਰੂਪ ਦੇਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸੁਚੇਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਤਰੱਕੀ ਕੀਤੀ ਹੈ ਅਤੇ ਲਗਾਤਾਰ ਆਧੁਨਿਕੀਕਰਨ ਵੱਲ ਵੱਧ ਰਿਹਾ ਹੈ। 

ਉਨਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਬਾਸਰਕੇ ਗਿਲਾਂ ਵਿਖੇ 2ਲੱਖ 20 ਹਜ਼ਾਰ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸਰਕੇ ਗਿਲਾਂ ਵਿਖੇ 22 ਲੱਖ 53 ਹ਼ਜਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਨਸੀਰ ਖਾਂ ਵਿਖੇ 2 ਲੱਖ 60 ਹ਼ਜਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਖਾਪੜਖੇੜੀ ਵਿਖੇ 7 ਲੱਖ 51 ਹ਼ਜਾਰ ਰੁਪਏ ,ਸਰਕਾਰੀ ਹਾਈ ਸਕੂਲ ਖਾਪੜਖੇੜੀ ਵਿਖੇ 32 ਲੱਖ 18 ਹ਼ਜਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਸਰਕੇ ਭੈਣੀ ਵਿਖੇ 10 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਨਵੇ ਕਲਾਸ ਰੂਮ, ਨਵੀ ਲੈਬੋਰਟਰੀ, ਨਵੀ ਚਾਰਦੀਵਾਰੀ,ਸਮਾਰਟ ਕਲਾਸ ਰੂਮ ਤੋ ਇਲਾਵਾ ਹੋਰ  ਵਿਕਾਸ ਕਾਰਜ ਕੀਤੇ ਗਏ ਹਨ। 

ਉਨ੍ਹਾ ਕਿਹਾ ਕਿ ਉਹ ਦਿਨ ਦੂਰ ਨਹੀ ਜਦੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਵੱਡੇ ਵੱਡੇ ਮੁਕਾਸ ਹਾਸਲ ਕਰਨਗੇ। ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਗ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਅਤੇ ਸਰਕਾਰੀ ਮਿਡਲ ਸਕੂਲ ਵਜ਼ੀਰ ਭੁੱਲਰ ਵਿਖੇ ਕਰੀਬ 38 ਲੱਖ ਰੁਪਏ ਦੇ ਵਿਕਾਸ ਕਾਰਜਾ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਬਿਆਸ ਸਕੂਲ ਵਿਖੇ ਨਵਾਂ ਜਿਮ ਅਤੇ ਨਵੇ ਕਲਾਸ ਰੂਮ ਵੀ ਬਣਾਏ ਗਏ ਹਨ। 

ਉਨ੍ਹਾ ਕਿਹਾ ਕਿ ਹੁਣ ਸਕੂਲੀ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਸਕੂਲਾਂ ਵਿਚ ਜਿਮ ਵੀ ਲਗਾ ਸਕਣਗੇ ਅਤੇ ਇਸੇ ਤਰਾ੍ ਵਜੀਰ ਭੁੱਲਰ ਦੇ ਸਕੂਲ ਵਿਚ ਨਵਾਂ ਫਰਸ਼,ਨਵੇ ਕਮਰੇ ਅਤੇ ਇਕ ਨਵਾਂ ਸੈਡ ਵੀ ਤਿਆਰ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਪ੍ਰਿੰਸੀਪਲ ਸਾਹਿਬਾਨ, ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਤਹਿ ਦਿਲੋਂ ਪ੍ਰਸ਼ੰਸ਼ਾ ਕੀਤੀ ਅਤੇ ਭਵਿੱਖ ਵਿੱਚ ਵੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰੇਕ ਪੱਖ ਤੋਂ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।

ਹਲਕਾ ਰਾਜਾਂਸਾਂਸੀ ਵਿਖੇ ਚੇਅਰਮੈਨ ਪਨਗਰੇਨ ਸ: ਬਲਦੇਵ ਸਿੰਘ ਮਿਆਦੀਆਂ ਨੇ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਉਦਘਾਟਨ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੇਡੂ ਖੇਤਰਾਂ ਦੇ ਬੱਚਿਆਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗੀ,। ਉਨ੍ਹਾਂ ਕਿਹਾ ਕਿ ਹੁੱ ਦਿਹਾਤੀ ਖੇਤਰਾਂ ਦੇ ਬੱਚਿਆਂ ਨੂੰ ਵੀ ਸ਼ਹਿਰੀ ਖੇਤਰ ਦੇ ਬੱਚਿਆਂ ਵਾਂਗ ਸਾਰੀਆਂ ਸਿੱਖਿਆ ਸਹੂਲਤਾ ਮੁਹੱਈਆ ਹੋਣਗੀਆ। 

ਸ: ਮਿਆਦੀਆਂ ਨੇ ਕਿਹਾ ਕਿ ਲੋਕ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਲੋਕ ਹੁਣ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ। ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ  ਨਾਲ  ਪੂਰੇ  ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ। ਚੇਅਰਮੇਨ ਪਨਗਰੇਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੋਤਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਵਾਸੂ ਵਿਖੇ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਵੀ ਲੋਕ ਅਰਪਿਤ ਕੀਤੇ। ਇਸ ਮੌਕੇ ਸਕੂਲ ਕਮੇਟੀ ਵਲੋ ਸ: ਮਿਆਦੀਆ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਕੂਲ ਹੈਡ ਕਰਮਜੀਤ ਕੌਰ, ਅਵਤਾਰ ਸਿੰਘ, ਨਿਧੀ ਸ਼ਰਮਾ, ਹਰਗੋਪਾਲ ਸਿੰਘ, ਗੁਰਚਰਨ ਕੌਰ,ਰਾਜੀਵ ਕਪੂਰ, ਮਧੂ ਬਾਲਾ, ਹਲਕਾ ਬਾਬਾ ਬਕਾਲਾ ਤੋ ਬਲਾਕ ਪ੍ਰਧਾਨ ਸਾਹਿਬ ਦਿਆਲ, ਸਰਪੰਚ ਸੁਰਿੰਦਰ ਪਾਲ ਸਿੰਘ, ਸਰਪੰਚ ਜਸਕਰਨ ਸਿੰਘ, ਸ: ਗਗਨਦੀਪ ਸਿੰਘ, ਸ: ਯੁਧਵੀਰ ਸਿੰਘ, ਪ੍ਰਧਾਨ ਹੀਰਾ ਸਿੰਘ, ਸ: ਭਗਵੰਤ ਸਿੰਘ, ਸ: ਸੰਦੀਪ ਸਿੰਘ ਅਤੇ ਸਮੂਹ ਸਕੂਲ ਮੁਖੀ ਸਾਹਿਬਾਨ ਅਤੇ ਅਧਿਆਪਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।