5 Dariya News

ਨਸ਼ਾ-ਮੁਕਤੀ ਯਾਤਰਾ ਨੂੰ ਮਿਲ ਰਿਹਾ ਲੋਕਾਂ ਤੋਂ ਵੱਡਾ ਹੁੰਗਾਰਾ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ

5 Dariya News

ਸੀਤੋਗੁਨੋ, (ਅਬੋਹਰ) 23-May-2025

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸੀਤੋ ਗੁਨੋ, ਮਹਿਰਾਣਾ ਅਤੇ ਖੁੱਬਣ ਵਿੱਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਅਵਾਜ਼ ਉਠਾਉਣ ਅਤੇ ਨਸ਼ੇ ਦਾ ਸੇਵਨ ਨਾ ਕਰਨ ਸਬੰਧੀ ਸਹੁੰ ਚੁਕਾਉਣ ਉਪਰੰਤ ਕੀਤਾ।

ਇਸ ਮੌਕੇ ਸ੍ਰੀ ਮੁਸਾਫਿਰ ਨੇ ਕਿਹਾ ਕਿ ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪ੍ਰਕਾਰ ਨਾਲ ਨਸ਼ੇ ਖਤਮ ਕਰਨ ਲਈ ਜੁੱਟੀ ਹੋਈ ਹੈ ਅਤੇ ਇਹ ਮੁਕੰਮਲ ਤੌਰ ਤੇ ਤਾਂ ਹੀ ਖਤਮ ਹੋ ਸਕਦਾ ਹੈ ਜੇਕਰ ਲੋਕ ਇਸ ਵਿੱਚ ਵੱਧ ਚੜ੍ਹ ਕੇ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਹੈ ਅਤੇ ਸਮਾਜ ਦੀ ਮੁੱਖਧਾਰਾ ਵਿੱਚ ਲਿਆਉਣਾ ਹੈ। 

ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਮੌਕੇ ਸਿਹਤ ਮਹਿਕਮੇ ਵਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰੀ ਬਣਾ ਕੇ ਚੰਗੀ ਜਿੰਦਗੀ ਜਿਉਣ ਲਈ ਜਾਗਰੂਕ ਕੀਤਾ ਗਿਆ ਇਸ ਮੌਕੇ ਬੀ ਈ ਈ ਸੀਤੋ ਸੁਨੀਲ ਟੰਡਨ, ਡਾ ਰਵੀ,ਬੀ ਡੀ ਪੀ ਓ ਸ੍ਰੀ ਅੰਤਰਪ੍ਰੀਤ ਸਿੰਘ ਅਤੇ ਥਾਣਾ ਮੁਖੀ  ਬਹਾਵਾਲਾ ਵੀ ਮੌਜੂਦ ਰਹੇ।