5 Dariya News

ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ - ਗੁਰਪ੍ਰੀਤ ਬਣਾਂਵਾਲੀ

ਸਿੱਖਿਆ ਕਰਾਂਤੀ ਤਹਿਤ ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਝੇਰਿਆਂਵਾਲੀ ਤੇ ਛਾਪਿਆਂਵਾਲੀ ਦੇ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

5 Dariya News

ਸਰਦੂਲਗੜ੍ਹ/ਮਾਨਸਾ 24-May-2025

ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੇ ਸਰਕਾਰੀ ਸਕੂਲਾਂ 'ਚ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਸ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਸਿੱਖਿਆ ਕ੍ਰਾਂਤੀ ਪੰਜਾਬ ਮੁਹਿੰਮ ਅਧੀਨ ਅੱਜ ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਭਗ 04 ਲੱਖ ਅਤੇ ਪਿੰਡ ਛਾਪਿਆਵਾਲੀ  ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਭਗ 6.20 ਲੱਖ ਦੀ ਲਾਗਤ ਨਾਲ ਚਾਰ-ਦੀਵਾਰੀ ਅਤੇ ਹੋਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।