ਅਮੋਲਕ ਸਿੰਘ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
5 Dariya News
ਜੈਤੋ 26-May-2025
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਪੱਤੀ ਪੰਜਗਰਾਈਂ ਕਲਾ ਵਿਖੇ 4.00 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਅਤੇ ਚਾਰਦੀਵਾਰੀ ਆਦਿ, ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਂ ਕਲਾ ਵਿਖੇ 9.27 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ,ਨਵੀਨੀਕਰਨ, ਪੈਨਲ ਅਤੇ ਹੋਰ ਵੱਖ ਵੱਖ ਵਿਕਾਸ ਕੰਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾ ਵਿਖੇ 1.30 ਲੱਖ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਆਦਿ, ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਵਾਲਾ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਂਡਰੀ ਵਾਲ ਆਦਿ ਦੇ ਕੰਮ, ਸਰਕਾਰੀ ਪ੍ਰਾਇਮਰੀ ਸਕੂਲ ਬੱਗੇਆਣਾ ਖੁਰਦ ਵਿਖੇ 5.12 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਆਦਿ, ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ 6.11 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਆਦਿ, ਸਰਕਾਰੀ ਹਾਈ ਸਕੂਲ ਔਲਖ ਵਿਖੇ 11.76 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਂਡਰੀ ਵਾਲ ਅਤੇ ਮੇਜਰ ਰਿਪੇਅਰ ਆਦਿ ਵਿਕਾਸ ਕੰਮ ਦਾ ਉਦਘਾਟਨ ਕੀਤਾ ਗਿਆ ।
ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਸਮੇਂ ਦੀ ਮੰਗ ਅਨੁਸਾਰ ਬੁਨਿਆਦੀ ਢਾਂਚੇ ਵਿਚ ਪਹਿਲਾਂ ਨਾਲੋ ਕਾਫੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਇਹ ਵੱਡੀ ਮੰਗ ਹੈ ਕਿ ਸਮਾਜ ਦਾ ਹਰੇਕ ਬੱਚਾ ਸਿੱਖਿਅਤ ਹੋਣਾ ਚਾਹੀਦਾ ਹੈ, ਤਾਂ ਹੀ ਉਹ ਆਪਣੀ ਜਿੰਦਗੀ ਵਿਚ ਆਪਣੇ ਲਈ ਸਹੀ ਫੈਸਲੇ ਲੈ ਸਕਦਾ ਹੈ ਅਤੇ ਜਿੰਦਗੀ ਵਿਚ ਸਫਲਤਾ ਹਾਸਿਲ ਕਰ ਸਕਦਾ ਹੈ।
ਇਸ ਮੌਕੇ ਬੀ.ਪੀ.ਈ.ਓ ਸੁਰਜੀਤ ਸਿੰਘ, ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਐਸਐਮਸੀ ਚੇਅਰਮੈਨ ਬੇਅੰਤ ਕੌਰ, ਪ੍ਰਿੰਸੀਪਲ ਮਹਿੰਦਰਪਾਲ ਸਿੰਘ, ਸਕੂਲ ਮੁਖੀ ਗੁਰਬਿੰਦਰ ਕੌਰ, ਵਾਈਸ ਮੁਖੀ ਪਰਮਜੀਤ ਕੌਰ ਬਰਗਾੜੀ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ ਗਿੱਲ, ਸੁਖਮੰਦਰ ਸਿੰਘ, ਜਿਲ੍ਹਾ ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ ਅਤੇ ਸਕੂਲਾਂ ਦਾ ਸਟਾਫ ਹਾਜ਼ਰ ਸਨ।