5 Dariya News

ਯੁੱਧ ਨਸ਼ਿਆ ਵਿਰੁੱਧ : ਡਾ. ਚਰਨਜੀਤ ਸਿੰਘ ਨੇ ‘ਨਸ਼ਾ ਮੁਕਤੀ ਯਾਤਰਾ” ਦੌਰਾਨ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ

ਕਮਾਲਪੁਰ, ਭੋਜੇਮਾਜਰਾ ਅਤੇ ਜਗਤਪੁਰ ਪਿੰਡਾਂ ਦੀਆਂ ਨਸ਼ਾ ਮੁਕਤੀ ਯਾਤਰਾ 'ਚ ਕੀਤੀ ਸ਼ਿਰਕਤ

5 Dariya News

ਸ੍ਰੀ ਚਮਕੌਰ ਸਾਹਿਬ 27-May-2025

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਮੁਕਤੀ ਯਾਤਰਾਵਾਂ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਤੋਂ ਪਤਾ ਲੱਗਦਾ ਹੈ ਕਿ ਸੂਬਾ ਵਾਸੀ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਕਜੁੱਟ ਹੋ ਰਹੇ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਮਾਲਪੁਰ, ਭੋਜੇਮਾਜਰਾ ਅਤੇ ਜਗਤਪੁਰ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਉਣ ਤੇ ਉਨ੍ਹਾਂ ਦਾ ਇਲਾਜ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸ਼ਹਿਯੋਗ ਨਾਲ ਹੀ ਨਸ਼ਿਆ ਵਿਰੁੱਧ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।

ਇਸ ਦੌਰਾਨ ਉਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ। ਇਸ ਮੌਕੇ ਡੀ.ਐਸ.ਪੀ. ਮਨਜੀਤ ਸਿੰਘ ਔਲਖ, ਬੀ.ਡੀ.ਪੀ.ਓ. ਅਜੈਬ ਸਿੰਘ, ਐੱਸਐੱਚਓ ਗੁਰਪ੍ਰੀਤ ਸਿੰਘ, ਬਲਾਕ ਕੋਆਰਡੀਨੇਟਰ ਯੁੱਧ ਨਸ਼ਾ ਵਿਰੁਧ ਪਰਸ਼ੋਤਮ ਸਿੰਘ ਮਾਹਲ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਰਬਿੰਦਰ ਸਿੰਘ ਰੱਬੀ, ਨਿਰੰਜਨ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।