ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ
ਜੈਤੋ ਦੇ ਵੱਖ ਵੱਖ ਪਿੰਡਾ ਵਿਚ ਨਸ਼ਾ ਮੁਕਤੀ ਯਾਤਰਾ ਸਮਾਗਮਾ ਦਾ ਆਯੋਜਨ
5 Dariya News
ਜੈਤੋ 31-May-2025
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ ਰਿਹਾ ਹੈ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਸ. ਅਮੋਲਕ ਸਿੰਘ ਨੇ ਜੈਤੋ ਦੇ ਪਿੰਡ ਬਹਿਬਲ ਖੁਰਦ, ਬੁਰਜ ਹਰੀਕਾ ਅਤੇ ਘਣੀਆ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਅਤੇ ਭਾਗੀਦਾਰੀ ਨਾਲ ਮਿਸਾਲੀ ਜਿੱਤ ਪ੍ਰਾਪਤ ਹੋ ਰਹੀ ਹੈ।
ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿਚ ਇਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋ, ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। ਜੇਕਰ ਪਿੰਡਾ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇ, ਜਿਥੇ ਉਨ੍ਹਾਂ ਦਾ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਇਸ ਮੌਕੇ, ਐਸ.ਡੀ.ਐਮ ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ, ਗੋਬਿੰਦਰ ਸਿੰਘ ਵਾਲੀਆ , ਲਸ਼ਮਣ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਐਸ.ਐਚ.ਓ ਬਾਜਾਖਾਨਾ ਸੁਖਵਿੰਦਰ ਸਿੰਘ, ਕਰਮਦੀਪ ਸਿੰਘ ਨੋਡਲ ਅਫਸਰ, ਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਡਾਕਟਰ ਅਨਿਸ਼ਾ ਗਰਗ,ਸੋਨਦੀਪ ਸਿੰਘ, ਜਸਮੱਤ ਸਿੰਘ, ਯਾਦਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।