ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸਮਾਜ ਦੇ ਦੇਖੇ ਸੁਪਨੇ ਨੂੰ ਪੈ ਰਿਹੈ ਬੂਰ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ
5 Dariya News
ਅਮਲੋਹ/ਫ਼ਤਹਿਗੜ੍ਹ ਸਾਹਿਬ 31-May-2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸੂਬੇ ਦੀ ਸਿਰਜਣਾ ਲਈ ਵੇਖੇ ਗਏ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੜੀ ਜਾ ਰਹੀ ਜੰਗ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ। ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਤੇ ਰਿਸ਼ੀਆਂ ਮੁਨੀਆਂ ਦੀ ਧਰਤੀ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।
ਇਹ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਦੌਰਾਨ ਕੀਤਾ। ਉਹਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਹਰੇਕ ਨਾਗਰਿਕ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ ਅਤੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਨਤ ਆਪਸੀ ਸਹਿਯੋਗ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ।ਵਿਧਾਇਕ ਗੈਰੀ ਬੜਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਜਾਂ ਨਸ਼ਾ ਛੱਡ ਚੁੱਕੇ ਲੋਕਾਂ ਨਾਲ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਿਯੋਗ ਮਿਲ ਸਕੇ। ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ ਮੀਤ ਪ੍ਰਧਾਨ ਸਟੇਟ ਟਰਾਂਸਪੋਰਟ ਐਸੋਸੀਏਸ਼ਨ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਚੰਦ ਸਿੰਘ, ਇੰਸਪੈਕਟਰ ਮਲਕੀਤ ਸਿੰਘ , ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਭੁਪਿੰਦਰ ਸਿੰਘ ਮਿੰਟੂ ਪ੍ਰਧਾਨ ਜ਼ਿਲਾ ਟ੍ਰਾਂਸਪੋਰਟ ਵਿੰਗ, ਇਕਬਾਲ ਰਾਏ ਅੰਨਿਆਂ ਹਲਕਾ ਕੋਰਡੀਨੇਟਰ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਜਗਦੀਪ ਸਿੰਘ ਜਿੰਮੀ, ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ , ਬਲਾਕ ਪ੍ਰਧਾਨ ਭਾਗ ਸਿੰਘ ਖਨਿਆਣ, ਪਰਦੀਪ ਸਿੰਘ ਸਰਪੰਚ ਕੰਜਾ਼ਰੀ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਤਰਸੇਮ ਸਿੰਘ ਕੋਟਲੀ , ਯਾਦਵਿੰਦਰ ਸਿੰਘ ਮਾਨਗੜ੍ਹ, ਅਮਨਦੀਪ ਜੜਿਆ ਕਲੱਬ ਪ੍ਰਧਾਨ , ਗੁਰੂਦੁਆਰਾ ਪ੍ਰਧਾਨ ਧਰਮਿੰਦਰ ਸਿੰਘ , ਹਰਦੀਪ ਸਿੰਘ ਪੰਚ, ਰਣਵੀਰ ਸਿੰਘ ਪੰਚ , ਬਲਜੀਤ ਸਿੰਘ, ਅਮਰੀਕ ਸਿੰਘ , ਸੋਨੂੰ ਕੈਨੇਡਾ , ਗੁਰਜੋਤ ਸਿੰਘ , ਅਮਰਿੰਦਰ ਸਿੰਘ , ਦਵਿੰਦਰ ਸਿੰਘ , ਧਰਮ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।