5 Dariya News

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹੈ ਹਾਂ ਪੱਖੀ ਹੁੰਗਾਰਾ : ਲਾਭ ਸਿੰਘ ਉੱਗੋਕੇ

ਤਪਾ ਅਤੇ ਉੱਗੋਕੇ ਵਿਚ ਨਸ਼ਿਆਂ ਵਿਰੁੱਧ ਮੀਟਿੰਗਾਂ

5 Dariya News

ਤਪਾ 02-Jun-2025

ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਉਗੋਕੇ ਅਤੇ ਤਪਾ ਵਿੱਚ ਸਮਾਗਮਾਂ ਦੌਰਾਨ ਸੰਬੋਧਨ ਕੀਤਾ ਅਤੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। 

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਓਨ੍ਹਾਂ ਕਿਹਾ ਕਿ ਸਾਡੀ ਸਭ ਦੀ ਸਮਾਜਿਕ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਮੁਹਿੰਮ ਵਿਚ ਹੋਰ ਸਹਿਯੋਗ ਦਿੰਦੇ ਹੋਏ ਨਸ਼ਿਆਂ ਦਾ ਖਾਤਮਾ ਕਰੀਏ।

ਉਨ੍ਹਾਂ ਕਿਹਾ ਕਿ ਇਹ ‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਮਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ। ਉਨ੍ਹਾਂ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ, ਕਰਮਚਾਰੀ ਅਤੇ ਮੋਹਤਬਰ ਹਾਜ਼ਰ ਸਨ।