5 Dariya News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕਚਹਿਰੀ ਕੰਪਲੈਕਸ ਮਲੋਟ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੌਦੇ ਲਗਾਏ ਗਏ : ਹਿਮਾਂਸ਼ੂ ਅਰੋੜਾ

5 Dariya News

ਸ੍ਰੀ ਮੁਕਤਸਰ ਸਾਹਿਬ/ਮਲੋਟ 02-Jun-2025

ਅੱਜ ਕਚਹਿਰੀ ਕੰਪਲੈਕਸ ਮਲੋਟ ਵਿਖੇ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ, ਮਲੋਟ ਵਿਖੇ, ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਮਾਨਯੋਗ ਸਕੱਤਰ ਸਾਹਿਬ ਜੀਆਂ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ। 

ਪ੍ਰਦੂਸ਼ਨ ਦੀ ਸਮੱਸਿਆ ਦੇ ਹੱਲ ਲਈ 1952 ਵਿਚ ਸੁਯੰਕਤ  ਰਾਸ਼ਟਰ ਸੰਘ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਦਾ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਸੀ। ਮਾਨਯੋਗ ਸਕੱਤਰ ਸਾਹਿਬ ਜੀਆਂ ਵੱਲੋ ਦੱਸਿਆ ਗਿਆ ਕਿ ਦਰੱਖਤਾਂ ਦੀ ਕਟਾਈ ਕਾਰਨ ਸਾਨੂੰ ਮੀਹ ਦੀ ਘਾਟ ਅਤੇ ਤਾਪਮਾਨ ਵਿੱਚ ਵਾਧੇ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਮੱਦੇਨਜ਼ਰ ਸਾਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਵਾਤਾਵਰਨ ਨੂੰ ਬਚਾਉਣ ਦਾ ਫਰਜ਼ ਬਣਦਾ ਹੈ। 

ਮਾਨਯੋਗ ਸਕੱਤਰ ਸਾਹਿਬ ਜੀਆਂ ਨੇ ਆਪਣੇ ਹੱਥਾਂ ਨਾਲ ਕਚਹਿਰੀ ਕੰਪਲੈਕਸ, ਮਲੋਟ ਵਿਖੇ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਜਿਸ ਦਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਕਾਰਨ ਨੁਕਸਾਨ ਹੋ ਰਿਹਾ ਹੈ, ਨੂੰ ਪੁਨਰਜੀਵਿਤ ਕਰਨ ਦਾ ਫਰਜ਼ ਵੀ ਮਨੁੱਖ ਦਾ ਹੀ ਹੈ। 

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਅਸੀ ਸਾਰੇ ਹੀ ਘੱਟੋ ਘੱਟ ਆਪਣੇ-ਆਪਣੇ ਜਨਮ ਦਿਹਾੜੇ ’ਤੇ ਘੱਟੋ ਘੱਟ ਇੱਕ ਰੁੱਖ ਲਾਈਏ ਤਾਂ ਜੋ ਖੁਸ਼ੀ ਦੇ ਮੌਕੇ ਨੂੰ ਸੁਚੱਜੇ ਅਤੇ ਸੁਚਾਰੂ ਰੂਪ ਵਿੱਚ ਮਨਾਇਆ ਜਾ ਸਕੇ।