5 Dariya News

ਮੁੱਖ ਖੇਤੀਬਾੜੀ ਅਫਸਰ ਵੱਲੋਂ ਅਮਰਪ੍ਰੀਤ ਕੌਰ ਸੰਧੂ ਨੂੰ ਵਾਤਾਵਰਣ ਦਾ ਪ੍ਰਤੀਕ ਪੌਦਾ ਕੀਤਾ ਭੇਂਟ

ਵਿਸ਼ਵ ਵਾਤਾਵਰਣ ਦਿਵਸ ਦੇ ਮਦੇਨਜਰ ਖੇਤੀਬਾੜੀ ਵਿਭਾਗ ਵੱਲੋਂ ਰੁੱਖਾਂ ਦੀ ਮਹੱਤਤਾ ਨੂੰ ਨਾਗਰਿਕਾ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਕੀਤੀ ਅਪੀਲ

5 Dariya News

ਫਾਜ਼ਿਲਕਾ 05-Jun-2025

ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜਰ ਰੁੱਖਾਂ ਦੀ ਮਹੱਤਤਾ ਨੂੰ ਸਮਝਦਿਆਂ ਖੇਤੀਬਾੜੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੰਬੋਜ਼ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੂੰ ਵਾਤਾਵਰਣ ਦਾ ਪ੍ਰਤੀਕ ਪੌਦਾ ਭੇਟ ਕੀਤਾ ਗਿਆ। 

ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ, ਡਾ. ਮਮਤਾ ਲੂਨਾ ਖੇਤੀਬਾੜੀ ਅਫਸਰ ਅਤੇ ਸ੍ਰੀ ਸੰਦੀਪ ਸਿੰਘ ਬੱਲ ਖੇਤੀਬਾੜੀ ਵਿਸਥਾਰ ਅਫਸਰ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਪੌਦੇ ਭੇਟ ਕਰਨ *ਤੇ ਧੰਨਵਾਦ ਪ੍ਰਗਟ ਕੀਤਾ ਅਤੇ ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਅਜਿਹੀਆਂ ਗਤੀਵਿਧੀਆਂ ਨੂੰ ਜਨ ਹਿਤ ਵਿਚ ਲੈ ਕੇ ਜਾਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਵਾਤਾਵਰਣ ਦੀ ਰੱਖਿਆ ਕਰਨ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਵੇ। ਮੁੱਖ ਖੇਤੀਬਾੜੀ ਅਫਸਰ ਨੇ ਆਮ ਨਾਗਰਿਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਇਕ ਵਿਕਅਤੀ ਨੂੰ ਘਟੋ—ਘੱਟ ਇਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ ਤੇ ਉਸਨੂੰ ਅਪਣਾ ਕੇ ਉਸਦੀ ਸਾਂਭ—ਸੰਭਾਲ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਬੂਟੇ ਲਗਾ ਕੇ ਉਸਦਾ ਪਾਲਣ—ਪੋਸ਼ਣ ਕਰਨਾ ਲਾਜਮੀ ਹੈ ਤਾਂ ਹੀ ਉਹ ਬੂਟਾ ਰੁੱਖ ਬਣਕੇ ਸਾਨੂੰ ਛਾਂ ਦੇਣ ਦੇ ਨਾਲ—ਨਾਲ ਸਾਡੇ ਵਾਤਾਵਰਣ ਨੂੰ ਸ਼ੁੱਧ ਰਖੇਗਾ। ਸ੍ਰੀ ਰਜਿੰਦਰ ਕੰਬੋਜ਼ ਨੇ ਕਿਹਾ ਕਿ ਰੁੱਖਾਂ ਦੀ ਮਹੱਤਤਾ ਨੂੰ ਸਮਝਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਗਿਣਤੀ ਜਿੰਨੀ ਜਿਆਦਾ ਹੋਵੇਗਾ ਉਨੀ ਹੀ ਮੌਸਮ ਵਿਚ ਤਪਸ਼ ਘੱਟ ਹੋਵੇਗੀ ਤੇ ਗਰਮੀ ਤੋਂ ਛੁਟਕਾਰਾ ਮਿਲੇਗਾ ਤੇ ਮੀਂਹ ਦੀ ਆਵਕ ਵੀ ਜਿਆਦਾ ਹੋਵੇਗੀ। 

ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਣ ਲਈ ਰੁੱਖ ਲਗਾਉਣ, ਪਾਣੀ ਦੀ ਬਚਤ ਕਰਨ, ਪਰਾਲੀ ਨੂੰ ਅੱਗ ਨਾ ਲਗਾਉਣ, ਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਣ ਦੀ ਰੱਖਿਆ ਲਈ ਜਾਗਰੂਕਤਾ ਵਧਾਉਣ ਦਾ ਸੰਕਲਪ ਲੈਣ ਦਾ ਸਦੇਸ਼ ਦਿੱਤਾ ਗਿਆ।