5 Dariya News

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ-ਸੋਨੀਆ ਮਾਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤਦ ਦੂਜੇ ਪੜਾਅ ਦੀ ਹੋਈ ਸ਼ੁਰਆਤ

5 Dariya News

ਅੰਮ੍ਰਿਤਸਰ 17-Jul-2025

ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਕੋਆਡੀਨੇਟਰ  ਮੈਡਮ ਸੋਨੀਆ ਮਾਨ ਨੇ ਹਲਕਾ ਰਾਜਾਸਾਂਸੀ ਦੇ ਵਾਰਡ ਨੰ: 1,2,3 ਅਤੇ 4 ਵਿਚ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਇਸ ਲੜਾਈ ਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। 

ਮੈਡਮ ਮਾਨ ਨੇ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।

ਉਹਨਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜੀਰੋ ਟੋਲਰੈਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਸ਼ਹਿਰ ਜਾਂ ਪਿੰਡ ਵਿਚ ਜੇਕਰ ਕੋਈ ਨਸ਼ਾ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਹੋਵੇਗੀ ਅਤੇ ਕਿਸੇ ਨੂੰ ਵੀ ਨਹੀ ਬਖ਼ਸਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣਕੇ  ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਸਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ ।  ਇਸ ਮੌਕੇ ਬੀਡੀਪੀਓ ,ਇਲਾਕੇ ਦੇ ਪੁਲਿਸ ਅਧਿਕਾਰੀ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸ ਮੌਕੇ ਪਿੰਡ ਸਿੰਧਵਾ ਵਿਚੋ  ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਸਰਪੰਚ ਗੁਰਮੀਤ ਸਿੰਘ, ਸਰਪੰਚ ਮਲਕੀਤ ਸਿੰਘ,ਮੈਬਰ ਪੰਚਾਇਤ ਗੁਰਤਾਜ਼ ਸਿੰਘ, ਗੁਰਜੰਟ ਸਿੰਘ ਸਮੇਤ ਸਾਥੀਆਂ ਨੂੰ ਸਿਰੋਪਾ ਦੇ ਕੇ ਸਨਮਾਨਤ ਕਰਦੇ ਹੋਏ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋ ਖੁਸ਼ ਹੋ ਕੇ ਲੋਕ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਸਾਡੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀ ਆਮ ਲੋਕਾਂ ਦੀ ਭਲਾਈ ਲਈ ਵੱਚਨਬੱਧ ਹਾਂ। ਮੈਡਮ ਮਾਨ ਨੇ ਪਾਰਟੀ ਵਿਚ ਸ਼ਾਮਲ ਹੋਏ ਵਿਅਕਤੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵਿਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।