ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ - ਦਿਨੇਸ਼ ਚੱਢਾ
ਵਿਧਾਇਕ ਚੱਢਾ ਨੇ ਸਮਰਾਲਾ, ਰਸੂਲਪੁਰ, ਮੀਆਂਪੁਰ, ਠੋਂਣਾ ਅਤੇ ਸਿਆਸਤਪੁਰ ਵਿਖੇ ਪਿੰਡਾਂ ਵਾਸੀਆਂ ਨੂੰ ਕੀਤਾ ਗਿਆ ਨਸ਼ਿਆਂ ਖ਼ਿਲਾਫ਼ ਲਾਮਬੰਦ
5 Dariya News
ਰੂਪਨਗਰ 17-Jul-2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨ, ਇਸ ਲੜੀ ਤਹਿਤ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਅਧੀਨ ਸਮਰਾਲਾ (ਬੜੀ ਰੈਲੋਂ), ਰਸੂਲਪੁਰ (ਛੋਟੀ ਰੈਲੋਂ, ਪਪਰਾਲਾ), ਮੀਆਂਪੁਰ (ਪੰਜੋਲੀ, ਮਾਦਪੁਰ), ਠੋਂਣਾ (ਸੈਫਲਪੁਰ, ਪੜ੍ਹੀ) ਅਤੇ ਸਿਆਸਤਪੁਰ (ਸੰਤੋਖਗੜ੍ਹ, ਭੱਦਲ, ਸਰਾਰੀ) ਵਿਖੇ ਨਸ਼ਾ ਮੁਕਤੀ ਯਾਤਰਾ ਦੇ ਵਿੱਚ ਸ਼ਿਰਕਤ ਕਰਦਿਆਂ ਕੀਤਾ।
ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਚੁਕਾਉਂਦਿਆਂ ਹਲਕਾ ਵਿਧਾਇਕ ਚੱਢਾ ਨੇ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀਆਂ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ, ਇਸ ਵਿੱਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ। ਵਿਧਾਇਕ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਦੇਣ ਸਮੇਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਵੈ ਰੋਜ਼ਗਾਰ ਦੇ ਕਾਬਲ ਵੀ ਬਣਾਇਆ ਜਾਂਦਾ ਹੈ।
ਇਸ ਮੌਕੇ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਬੀਡੀਪੀਓ ਰਵਿੰਦਰ ਸਿੰਘ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਪਰਮਿੰਦਰ ਸਿੰਘ ਬਾਲਾ, ਅਮਨਦੀਪ ਸਿੰਘ, ਗੁਰਨਾਮ ਸਿੰਘ ਲਾਡਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।