5 Dariya News

ਜਸਵਿੰਦਰ ਸਿੰਘ ਰਮਦਾਸ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਲੋਕਾਂ ਨੂੰ ਜੁੜਨ ਦਾ ਸੱਦਾ

ਪਿੰਡ ਵਰਪਾਲ ਫੌਜਾ ਸਿੰਘ ਵਾਲਾ, ਵਨਚਿੜ੍ਹੀ ਅਤੇ ਪੰਡੋਰੀ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸਮਾਗਮ ’ਚ ਕੀਤੀ ਸ਼ਿਰਕਤ

5 Dariya News

ਅਮ੍ਰਿੰਤਸਰ 18-Jul-2025

ਵਿਧਾਨ ਸਭਾ ਹਲਕਾ ਅਟਾਰੀ ਦੇ  ਵਿਧਾਇਕ ਸ੍ਰ ਜਸਵਿੰਦਰ ਸਿੰਘ ਰਮਦਾਸ  ਵਲੋਂ ਪਿੰਡ ਵਰਪਾਲ ਫੌਜਾ ਸਿੰਘ ਵਾਲਾ, ਵਨਚਿੜ੍ਹੀ ਅਤੇ ਪੰਡੋਰੀ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਪੜਾਅ ਤਹਿਤ  ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਗਿਆ।                  

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਨਸ਼ਿਆ ਸਬੰਧੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਇਕ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ  ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

ਇਸ ਮੌਕੇ ਮਾਰਕੀਟ ਕਮੇਟੀ ਅਟਾਰੀ ਦੀ ਚੇਅਰਪਰਸਨ ਮੈਡਮ ਸੀਮਾ ਸੋਢੀ, ਡੀ:ਐਸ:ਪੀ ਲਖਵਿੰਦਰ ਸਿੰਘ ਕਲੇਰ, ਬੀ:ਡੀ:ਪੀ:ਓ ਬਿਕਰਮਜੀਤ ਸਿੰਘ, ਲਖਵਿੰਦਰ ਕੌਰ, ਕੁਆਰਡੀਨੇਟਰ ਗੱਜਣ ਸਿੰਘ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਸਰਪੰਚ ਗੁਰਪ੍ਰਲਾਦ ਸਿੰਘ, ਸਰਵਣ ਸਿੰਘ, ਮਨਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।