ਪੰਜਾਬ ਸਰਕਾਰ ਵਲੋਂ ਸੂਬੇ ਦੇ ਐੱਸਸੀ ਭਾਈਚਾਰੇ ਨਾਲ ਸਬੰਧਤ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ : ਵਿਧਾਇਕ ਲਾਭ ਸਿੰਘ ਉਗੋਕੇ
ਵਿਧਾਇਕ ਨੇ ਭਦੌੜ ਦੇ 12 ਪਰਿਵਾਰਾਂ ਨੂੰ 15.98 ਲੱਖ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
5 Dariya News
ਤਪਾ 24-Jul-2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੇ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਇਥੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਸਕੀਮ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕਾ ਭਦੌੜ ਵਿੱਚ ਕੁੱਲ 12 ਕਰਜ਼ਦਾਰ ਪਰਿਵਾਰਾਂ ਦਾ 15.98 ਲੱਖ ਦਾ ਕਰਜ਼ਾ ਮੁਆਫ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਸਕੀਮ ਤਹਿਤ 31 ਮਾਰਚ 2020 ਤੋਂ ਪਹਿਲਾਂ ਕਰਜ਼ਾ ਲਿਆ ਸੀ, ਪੰਜਾਬ ਸਰਕਾਰ ਵਲੋਂ ਉਹਨਾਂ ਸਾਰੇ ਕਰਜ਼ਦਾਰ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਮੈਨੇਜਰ ਐੱਸ ਸੀ ਕਾਰਪੋਰੇਸ਼ਨ ਤੋਂ ਮੈਡਮ ਲਵਿਤਾ ਗੁਪਤਾ ਤੇ ਹੋਰ ਸਟਾਫ ਮੈਂਬਰ ਮੌਜੂਦ ਸਨ।