ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬੱਦੋਵਾਲ ਦੇ ਡੇਰਿਆਂ ਨੂੰ ਜਾਂਦੇ ਰਸਤਿਆਂ ਨੂੰ ਪੱਕਿਆਂ ਕਰਨ ਦਾ ਕੀਤਾ ਉਦਘਾਟਨ
5 Dariya News
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ 25-Jul-2025
ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬੱਦੋਵਾਲ ਦੇ ਡੇਰਿਆਂ ਨੂੰ ਜਾਂਦੇ ਰਸਤਿਆਂ ਨੂੰ ਪੱਕਿਆਂ ਕਰਨ ਦਾ ਉਦਘਾਟਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਵਿਕਾਸ ਕਾਰਜਾਂ ਪੱਖੋਂ ਪਹਿਲੇ ਨੰਬਰ ਤੇ ਬਣਾਇਆ ਜਾਵੇਗਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ਲੋਕਾਂ ਜੋ ਸੁਖ ਸਹੂਲਤਾਂ ਮਿਲ ਰਹੀਆਂ ਹਨ, ਇਹ ਸਹੂਲਤਾਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਦੇ ਸ਼ਾਸਨਕਾਲ ਦੋਰਾਨ ਲੋਕਾਂ ਨੂੰ ਨਹੀਂ ਸਨ ਮਿਲੀਆਂ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।
ਇਸ ਮੌਕੇ ਪੀ ਏ ਨਵ ਭਿੰਡਰ, ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਬਲਜੀਤ ਸਿੰਘ ਜੋਨੀ ਘੁਮਾਣ, ਜ਼ਿਲ੍ਹਾ ਮੀਡੀਆ ਇੰਚਾਰਜ ਪਰਮਬੀਰ ਸਿੰਘ ਰਾਣਾ ਘੁਮਾਣ,ਸਰਪੰਚ ਸੁੱਖਵੰਤ ਕੌਰ,ਸੰਦੀਪ ਸਿੰਘ ਨੰਬਰਦਾਰ,ਤੀਰਥ ਸਿੰਘ ਪੰਚ,ਬਲਵਿੰਦਰ ਸਿੰਘ ਨੰਬਰਦਾਰ,ਗੁਰਦਾਸ ਸਿੰਘ,ਮੁਖਤਿਆਰ ਸਿੰਘ,ਅਮਨਦੀਪ ਸਿੰਘ ਲੱਕੀ,ਦਲਬੀਰ ਸਿੰਘ ਪ੍ਰਧਾਨ, ਹਿਰਦੇਪਾਲ ਸਿੰਘ ਬਲਾਕ ਪ੍ਰਧਾਨ,ਸਰਬਜੀਤ ਸਿੰਘ,ਹਰਜੀਤ ਸਿੰਘ ਸਾਬਕਾ ਸਰਪੰਚ ,ਜਸਵੰਤ ਸਿੰਘ ,ਹਰਜੀਤ ਸਿੰਘ ਜੀਤਾ, ਹਰਪਾਲ ਸਿੰਘ,ਆਜੀਤ ਸਿੰਘ ਪੰਚ,ਰਜਵੰਤ ਕੌਰ ਪੰਚ,ਅਮਰਜੀਤ ਸਿੰਘ,ਪ੍ਹਕਾਸ ਸਿੰਘ,ਜਸਕਰਨ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ ।