ਪਿੰਡ ਹਸਣ ਢੁੱਟ ਦੇ ਸਰਪੰਚ ਸਮੇਤ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਚ ਸ਼ਾਮਲ
ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਵੱਲੋਂ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ
5 Dariya News
ਫਿਰੋਜ਼ਪੁਰ 04-Aug-2025
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਹਸਣ ਢੁੱਟ ਦੇ ਸਰਪੰਚ ਸਮੇਤ 15 ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਬੇੜੇ ਵਿਚ ਸਵਾਰ ਹੋ ਗਏ। ਜਿਨ੍ਹਾਂ ਦਾ ਸਵਾਗਤ ਕਰਦੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਕਿਸੇ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ਼ਾਮਲ ਹੋਏ ਸਰਪੰਚ ਅਤੇ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਹਲਕਾ ਵਿਧਾਇਕ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਵਰਗਾਂ ਦਾ ਸਤਿਕਾਰ ਕਰਦੀ ਹੈ।
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਖੇਡਾਂ ਪ੍ਰਤੀ ਪ੍ਰੇਰਿਤ ਕਰਨ, ਸਿੱਖਿਆ ਪ੍ਰਣਾਲੀ ਚ ਸੁਧਾਰ ਲਿਆਉਣ, ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਜਿਸ ਤੋਂ ਪੂਰੇ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀਕਲਾ ਲਈ ਜੋ ਕਾਰਜ ਕੀਤੇ ਜਾ ਰਹੇ ਹਨ, ਉਹ ਰਿਵਾਇਤੀ ਪਾਰਟੀਆਂ ਵੱਲੋਂ ਨਹੀਂ ਕੀਤੇ ਗਏ ਸਨ। ਅੱਜ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ 2027 ਵਿਚ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਅਤੇ ਪੰਜਾਬ ਖੁਸ਼ਹਾਲੀ ਵੱਲ ਵਧੇ।
ਇਸ ਮੌਕੇ ਹਰਜਿੰਦਰ ਸਿੰਘ ਘਾਂਗਾ ਨੇ ਸੰਬੋਧਨ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਚ ਸਾਰੇ ਸਾਥ ਦੇਣ ਜਿਸ ਨਾਲ ਸਮਾਜਿਕ ਬੁਰਾਈਆਂ ਦਾ ਖਾਤਮਾ ਹੋ ਸਕੇ।
ਇਸ ਮੌਕੇ ਬਲਾਕ ਪ੍ਰਧਾਨ ਮਨਵਿੰਦਰ ਸਿੰਘ ਮਣੀ ਸੰਧੂ, ਸੂਬਾ ਜੁਇੰਟ ਸਕੱਤਰ ਸ਼ਾਮ ਸਿੰਘ ਮੁੱਦਕਾ, ਸਰਪੰਚ ਮੱਸਾ ਸਿੰਘ ਪੀਰੂ ਵਾਲਾ, ਸਰਪੰਚ ਰਜਵੰਤ ਸਿੰਘ ਸੋਡੀ ਰਹੀਮੇ, ਰਿਟਾਇਰਡ ਡੀਐਸਪੀ ਜਸਵੀਰ ਸਿੰਘ, ਸਤਨਾਮ ਸਿੰਘ ਨਵਾਂਪੁਰਬ, ਸੁਰਿੰਦਰ ਸਿੰਘ ਪੱਪਾ, ਗੁਰਦਿਆਲ ਸਿੰਘ ਹਬੀਬ ਵਾਲਾ, ਮੰਗਲ ਸਿੰਘ ਸਾਬਕਾ ਸਰਪੰਚ, ਗੋਪਾਲ ਕਿਸ਼ਨ ਪੀਰੂ ਵਾਲਾ, ਅਜਮੇਰ ਸਿੰਘ ਸਰਪੰਚ ਮੁਰਕਵਾਲਾ, ਡਾਕਟਰ ਰਾਣਾ ਸਰਪੰਚ ਤਰਾਂਵਾਲੀ, ਸਰਪੰਚ ਜੋਗਿੰਦਰ ਸਿੰਘ, ਕਰਤਾਰ ਸਿੰਘ, ਕੁਲਦੀਪ ਸਿੰਘ, ਭੋਗ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਪਰਗਟ ਸਿੰਘ, ਮੇਜਰ ਸਿੰਘ ਪਰਮਜੀਤ ਸਿੰਘ, ਇੰਦਰ ਸਿੰਘ, ਜਗੀਰ ਸਿੰਘ, ਮਹਾਗਾ ਸਿੰਘ, ਮੰਗਲ ਸਿੰਘ, ਜਿੰਦਰ ਸਿੰਘ, ਬਗੀਚਾ ਸਿੰਘ, ਸੁਰਜੀਤ ਸਿੰਘ, ਬਘੇਲ ਸਿੰਘ, ਗੁਰਸੇਵਕ ਸਿੰਘ, ਸਾਹਿਬ ਸਿੰਘ, ਮੈਂਬਰ ਜਸਵੰਤ ਸਿੰਘ, ਬਗੀਚ ਸਿੰਘ, ਬਾਂਗ ਸਿੰਘ, ਦਵਿੰਦਰ ਸਿੰਘ ਤੇ ਸਨੌਤ ਕੌਰ ਸਮੇਤ ਕਈ ਪਾਰਟੀ ਆਗੂ ਹਾਜ਼ਰ ਸਨ।