ਮਾਨ ਸਰਕਾਰ, ਪੰਜਾਬ ਦੇ ਪਿੰਡਾਂ ਦੀਆਂ 19000 ਕਿਲੋਮੀਟਰ ਲਿੰਕ ਸੜਕਾਂ ਪਹਿਲੇ ਫੇਜ਼ ‘ਚ ਬਣਾਉਣ ਜਾ ਰਹੀ ਹੈ - ਐਡਵੋਕੈਟ ਅਮਰਪਾਲ ਸਿੰਘ
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
5 Dariya News
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) 12-Aug-2025
ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਹੈ ਲੋਕਾਂ ਨੂੰ ਮਿਲਕੇ ਉਨ੍ਹਾਂ ਦੀ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਆਪਣੇ ਗ੍ਰਹਿ ਅਤੇ ਆਮ ਆਦਮੀ ਪਾਰਟੀ ਦਫਤਰ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਲੋਕ ਮਿਲਣੀ ਦੌਰਾਨ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਪਿੰਡਾਂ ਦੀਆਂ 19000 ਕਿਲੋਮੀਟਰ ਲਿੰਕ ਸੜਕਾਂ ਪਹਿਲੇ ਫੇਜ਼ ‘ਚ ਬਣਾਉਣ ਜਾ ਰਹੀ ਹੈ, ਜਿਸ ਲਈ ਸਾਰਾ ਬਜਟ ਵੀ ਜਾਰੀ ਹੋ ਚੁੱਕਿਆ ਹੈ। ਉਨਾਂ ਦੱਸਿਆ ਕਿ ਠੇਕੇਦਾਰਾਂ ਨੂੰ ਵੀ ਹਦਾਇਤਾਂ ਹਨ ਕਿ ਪੰਜ ਸਾਲ ਤੁਸੀਂ ਆਪਣੀ ਗਾਰੰਟੀ ‘ਤੇ ਸੜਕ ਬਣਾਓਗੇ, ਜੇਕਰ ਸੜਕ ਟੁੱਟ ਗਈ ਖ਼ਰਚਾ ਠੇਕੇਦਾਰਾਂ ਨੂੰ ਪੱਲਿਓਂ ਕਰਨਾ ਪਵੇਗਾ।
ਉਨਾਂ ਅੱਗੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਉਣ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।