ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ – ਦਲਬੀਰ ਸਿੰਘ ਟੌਂਗ
ਮੌਚੀਵਾਲਾ ਬਾਜਾਰ ਤੋਂ ਟੌਂਗਵਾਲਾ ਪੁਲ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ
5 Dariya News
ਅੰਮ੍ਰਿਤਸਰ 13-Aug-2025
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਭਰ ਦੇ ਸੜ੍ਹਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੌਚੀਵਾਲਾ ਬਾਜਾਰ ਰਈਆ ਤੋਂ ਟੌਂਗਵਾਲਾ ਪੁਲ ਤੱਕ ਸੜ੍ਹਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।
ਵਿਧਾਇਕ ਟੌਂਗ ਨੇ ਦੱਸਿਆ ਕਿ ਇਹ 2.50 ਕਿਲੋਮੀਟਰ ਸੜ੍ਹਕ ਦੀ ਨਵੀਂ ਉਸਾਰੀ ਕੀਤੀ ਜਾਵੇਗੀ ਅਤੇ ਇਸ ਉਪਰ 79.37 ਲੱਖ ਰੁਪਏ ਖਰਚ ਆਉਣਗੇ। ਉਨਾਂ ਦੱਸਿਆ ਕਿ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਇਸ ਕੰਮ ਨੂੰ ਛੇ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇਗਾ।
ਵਿਧਾਇਕ ਦਲਬੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੁਣਵੱਤਾ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਦਾ ਆਪ ਖੁਦ ਧਿਆਨ ਰੱਖਣ ਅਤੇ ਜੇਕਰ ਕਿਤੇ ਵੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲੱਗਣ ਵਾਲਾ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਨਾਂ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਦੋਵੇਂ ਸੜ੍ਹਕਾਂ ਦਾ ਕੰਮ ਮੁਕੰਮਲ ਹੋਣ ਨਾਲ ਨੇੜਲੇ ਪਿੰਡਾ ਦੇ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਰਾਹਤ ਮਿਲੇਗੀ। ਉਨਾਂ ਕਿਹਾ ਕਿ ਸੜ੍ਹਕਾਂ ਦੀ ਮਜ਼ਬੂਤੀ ਨਾਲ ਸੜਕੀ ਦੁਰਘਟਨਾਂਵਾਂ ਵਿੱਚ ਕਮੀ ਆਉਂਦੀ ਹੈ ਅਤੇ ਕਈ ਕੀਮਤੀ ਜਾਨਾਂ ਵੀ ਬਚਦੀਆਂ ਹਨ।
ਇਸ ਮੌਕੇ ਸਰਪੰਚ ਜੱਸੋਨੰਗਲ ਸ: ਜਸਕਰਨ ਸਿੰਘ, ਸਰਪੰਚ ਕਲੇਰ ਘੁਮਾਣ ਸ: ਪ੍ਰਭਦਿਆਲ ਸਿੰਘ, ਸਰਪੰਚ ਫੇਰੂਮਾਨ ਸ: ਕਰਮਜੀਤ ਸਿੰਘ, ਸਰਪੰਚ ਖਿਲਚੀਆਂ ਫਲਵਿੰਦਰ ਸਿੰਘ, ਸਰਪੰਚ ਫੱਤੋਵਾਲ ਗੁਰਜੀਤ ਸਿੰਘ, ਸਰਪੰਚ ਹਰਜਿੰਦਰ ਸਿੰਘ ਟੌਂਗ, ਸਰਪੰਚ ਸਤਬੀਰ ਸਿੰਘ, ਸਰਪੰਚ ਨਿਰਵੈਰ ਸਿੰਘ, ਸਰਪੰਚ ਗਗਨਦੀਪ ਸਿੰਘ, ਸਰਪੰਚ ਜਤਿੰਦਰਪਾਲ ਸਿੰਘ, ਸਰਪੰਚ ਸਰਵਿੰਦਰ ਸਿੰਘ, ਬਲਾਕ ਪ੍ਰਧਾਨ ਸਰਵਨ ਸਿੰਘ, ਪ੍ਰਧਾਨ ਕਿਰਪਾਲ ਸਿੰਘ ਖਾਲਸਾ, ਰਛਪਾਲ ਸਿੰਘ, ਨਰਿੰਦਰ ਸਿੰਘ ਮਾਨ, ਬਲਦੇਵ ਸਿੰਘ ਬੋਦੇਵਾਲ, ਨਿਰਮਲ ਸਿੰਘ, ਰਾਜਕੁਮਾਰ, ਸ੍ਰੀ ਵਿਸ਼ਾਲ ਮੰਨਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।