5 Dariya News

ਯੁੱਧ ਨਸ਼ਿਆਂ ਵਿਰੁੱਧ : ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ - ਮਨਿੰਦਰ ਸਿੰਘ

ਪਾਰਟੀਬਾਜੀ ਤੋਂ ਉਪਰ ਉਠ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਬਣੋ ਹਿੱਸਾ-ਸੋਨੀਆ ਮਾਨ

5 Dariya News

ਅੰਮ੍ਰਿਤਸਰ 18-Aug-2025

ਰਾਜ  ਵਿੱਚ ਨਸ਼ਾ ਮੁਕਤੀ ਯਾਤਰਾ ਦੇ ਉਦੇਸ਼ਾਂ ਦੀ ਪੂਰਤੀ ਅਤੇ ਵੱਧ ਤੋਂ ਵੱਧ ਜਨਤਕ ਜਾਗਰੂਕਤਾ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਜੋ ਨਸ਼ਿਆਂ ਵਿਰੁੱਧ ਆਪਣਾ ਕੰਮ ਕਰਨਗੀਆਂ ਅਤੇ ਘਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਸ਼ੇ ਤੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਗੀਆਂ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖ਼ਸਿਆ ਨਹੀ ਜਾਵੇਗਾ।          

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਬੀਤੇ ਦਿਨੀ ਐਸ.ਐਸ.ਪੀ ਦਿਹਾਤੀ ਸ: ਮਨਿੰਦਰ ਸਿੰਘ ਨੇ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਡਿਫੈਸ ਕਮੇਟੀਆਂ ਦੇ ਮੈਬਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੁਲਸ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਲੋ ਗੈਰ ਕਾਨੂੰਨੀ ਢੰਗ ਦੇ ਨਾਲ ਅਤੇ ਗੈਰ ਕਾਨੂੰਨੀ ਬਣਾਏ ਗਏ ਘਰਾਂ ਨੂੰ ਵੀ ਢਾਹਿਆ ਜਾ ਰਿਹਾ ਹੈ। ਸ: ਮਨਿੰਦਰ ਸਿੰਘ ਨੇ  ਕਿਹਾ ਕਿ ਕਮੇਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਪੁਲਿਸ ਜਾਂਚ ਜਰੂਰ ਕਰਵਾਈ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਰਿਕਾਰਡ ਸਾਫ ਸੁਥਰਾ ਹੈ। 

ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ  ਮਾਝਾ ਜੋਨ ਦੀ ਇੰਚਾਰਜ ਅਤੇ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀਬਾਜੀ ਤੋਂ ਉਪਰ ਉਠ ਕੇ ਚੰਗੀਆਂ ਸਖਸ਼ੀਅਤਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਨਿਰਪੱਖ ਢੰਗ ਨਾਲ ਕਮੇਟੀਆਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ ਤਾਂ ਸੂਬੇ ਨੂੰ ਨਸ਼ਾ ਮੁਕਤ ਬਣਾ ਸਕਦੇ ਹਾਂ। 

ਮੈਡਮ ਮਾਨ ਨੇ  ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ। ਉਨ੍ਹਾ  ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ “ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਨਸ਼ਿਆਂ ਵਿਰੁੱਧ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰੋਗੇ। 

ਅਸੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਦੇਖਿਆ ਹੈ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਇਸ ਸੁਪਨੇ ਨੂੰ ਸਾਕਾਰ ਕਰਨ ਵਿੱਚ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਅਸੀਂ ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਨੂੰ ਬਹਾਲ ਕਰਨ ਦਾ ਸੰਕਲਪ ਲੈਂਦੇ ਹਾਂ।”ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜਿਲ੍ਹਾ ਦਿਹਾਤੀ ਦੇ  ਕੁਆਰਡੀਨੇਟਰ ਸ: ਹੁਸਨਪ੍ਰੀਤ  ਸਿਆਲਕਾ  ਨੇ ਦੱਸਿਆ ਕਿ  100 ਫੀਸਦੀ ਨਸ਼ਾ ਮੁਕਤ ਹੋਣ ਦਾ ਟੀਚਾ ਹਾਸਲ ਕਰਨ ਵਾਲੇ ਪਿੰਡ ਜਾਂ ਵਾਰਡ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦਿੱਤੀ ਜਾਵੇਗੀ ਅਤੇ ਇਸ ਪਿੰਡ ਜਾਂ ਵਾਰਡ ਦੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸੰਸਾ ਪੱਤਰ ਵੀ ਜਾਰੀ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਹੁਣ ਨਸ਼ਾ ਖ਼ਤਮ ਕਰਨ ਲਈ ਅੱਗੇ ਆ ਚੁੱਕੇ ਹਨ ਅਤੇ ਕਿਸੇ ਵੀ ਪਿੰਡ ਵਿਚ ਨਸ਼ਾ ਵੇਚਣ ਵਾਲੇ ਨੂੰ ਬਖ਼ਸਿਆ ਨਹੀ ਜਾਵੇਗਾ ਅਤੇ ਉਸਦੀ ਸੂਚਨਾ ਪਿੰਡ ਵਾਸੀ ਤੁਰੰਤ ਪੁਲਸ ਨੂੰ ਪੁਜਦਾ ਕਰਨਗੇ।ਇਸ ਮੀਟਿੰਗ ਵਿੱਚ ਦਿਹਾਤੀ ਖੇਤਰ ਨਾਲ ਸਬੰਧਤ ਐਸ.ਪੀ,ਡੀ.ਐਸ.ਪੀਜ਼, ਐਸ.ਐਚ.ਓਜ਼  ਤੋਂ ਇਲਾਵਾ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਦਿਹਾਤੀ ਦੇ ਵਾਈਸ ਪ੍ਰੈਜ਼ੀਡੈਂਟ ਜੁਗਰਾਜ ਸਿੰਘ, ਹਲਕਾ ਕੁਆਰਡੀਨੇਟਰ ਗੱਜਣ ਸਿੰਘ ਅਟਾਰੀ, ਦਯਾ ਸਿੰਘ ਜੰਡਿਆਲਾ, ਕੁਲਦੀਪ ਸਿੰਘ ਬਾਬਾ ਬਕਾਲਾ, ਲੱਖਵਿੰਦਰ ਸਿੰਘ ਰਾਜਾਸਾਂਸੀ, ਪੰਥਜੀਤ ਸਿੰਘ ਅਜਨਾਲਾ ਅਤੇ ਤਰਸੇਮ ਸਿੰਘ ਗਿੱਲ ਮਜੀਠਾ ਹਾਜਰ ਸਨ।