ਬਿਆਸ ਦਰਿਆ ਦੀ ਮਾਰ ਨਾਲ ਪ੍ਰਭਾਵਿਤ ਪਿੰਡਾਂ ਲਈ ਹਰ ਵੇਲੇ ਤਿਆਰ ਹਾਂ : ਦਲਬੀਰ ਸਿੰਘ ਟੋਂਗ
ਵਿਧਾਇਕ ਟੌਂਗ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
5 Dariya News
ਬਾਬਾ ਬਕਾਲਾ ਸਾਹਿਬ 18-Aug-2025
ਹਲਕਾ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡ ਇਸ ਸਮੇਂ ਬਿਆਸ ਦਰਿਆ ਦੇ ਪਾਣੀ ਦੀ ਮਾਰ ਸਹਿੰਦੇ ਹੋਏ ਵੱਡੀ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਖ਼ਾਸ ਕਰਕੇ ਜਲਾਲਾਬਾਦ, ਬੋਦਲਕੀੜੀ, ਵੈਰੋਵਾਲ ਅਤੇ ਗਗੜੇਵਾਲ ਇਲਾਕੇ ਦੇ ਕਈ ਹਿੱਸੇ ਪ੍ਰਭਾਵਿਤ ਹੋਏ ਹਨ। ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਕਿਹਾ ਕਿ “ਅਸੀਂ ਰੱਬ ਅੱਗੇ ਅਰਦਾਸ ਕਰਦੇ ਹਾਂ ਕਿ ਸਭ ਨੂੰ ਸੁੱਖ-ਸਲਾਮਤੀ ਬਖ਼ਸ਼ੇ।
ਹਾਲਾਤਾਂ ’ਤੇ ਸਾਡੀ ਨਿਗਰਾਨੀ ਲਗਾਤਾਰ ਜਾਰੀ ਹੈ ਅਤੇ ਜੇ ਲੋੜ ਪਈ ਤਾਂ ਮੈਂ ਆਪਣੀ ਟੀਮ ਸਮੇਤ ਪੂਰੀ ਤਰ੍ਹਾਂ ਤਿਆਰ ਹਾਂ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਇਸ ਸੰਕਟ ਦੇ ਸਮੇਂ ਉਹਨਾਂ ਨੂੰ ਅਕੇਲਾ ਨਹੀਂ ਛੱਡਿਆ ਜਾਵੇਗਾ ਅਤੇ ਹਰੇਕ ਸੰਭਵ ਮਦਦ ਕੀਤੀ ਜਾਵੇਗੀ। ਵਿਧਾਇਕ ਬਾਬਾ ਬਕਾਲਾ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਹਲਾਤਾਂ ਤੇ ਪੂਰੀ ਨਜਰ ਰੱਖੀ ਜਾ ਰਹੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਗਲੇ ਦੋ ਦਿਨ ਤੱਕ ਖੇਤਾਂ ਵਿੱਚ ਨਾ ਜਾਣ। ਉਨ੍ਹਾਂ ਕਿਹਾ ਕਿ ਪਹਾੜਾ ਵਿੱਚ ਬਰਸਾਤ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਦਰਿਆ ਦੇ ਕਿਨਾਰੇ ਉਤੇ ਮਿੱਟੀ ਦੇ ਬੋਰਿਆਂ ਨਾਲ ਬੰਨ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ੳਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।