5 Dariya News

ਦਿਨ ਰਾਤ ਦੀ ਪਰਵਾਹ ਨਾ ਕਰ ਵਿਧਾਇਕ ਫਾਜ਼ਿਲਕਾ ਹੜ ਪ੍ਰਭਾਵਿਤ ਇਲਾਕੇ ਵਿੱਚ ਰਾਹਤ ਸਮਗਰੀ ਲੈ ਕੇ ਪੁੱਜ ਰਹੇ ਹਨ

ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਕਰਨਾ ਹੀ ਮੇਰਾ ਪਹਿਲਾ ਕਾਰਜ- ਨਰਿੰਦਰ ਪਾਲ ਸਿੰਘ ਸਵਨਾ

5 Dariya News

ਫਾਜ਼ਿਲਕਾ 29-Aug-2025

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦਿਨ ਰਾਤ ਦੀ ਪਰਵਾਹ ਨਾ ਕਰਦਿਆਂ ਹੋਇਆ ਕਿਸ਼ਤੀ ਤੇ ਸਵਾਰ ਹੋ ਕੇ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮਗਰੀ ਲੈ ਕੇ ਪੁੱਜ ਰਹੇ ਹਨ| ਉਨਾਂ ਕਿਹਾ ਕਿ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਕਰਨਾ ਮੇਰਾ ਮੁੱਖ ਕਾਰਜ ਹੈ ਤੇ ਜਿੰਨੀ ਦੇਰ ਸਥਿਤੀ ਆਮ ਵਾਂਗ ਨਹੀਂ ਹੋ ਜਾਂਦੀ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਜੋ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਉਨਾਂ ਦੇ ਇਸ ਔਖੇ ਸਮੇਂ ਵਿੱਚ ਸਹਾਈ ਬਣ ਕੇ ਰਾਹਤ ਸਮੱਗਰੀ ਉਨਾਂ ਤੱਕ ਪਹੁੰਚਾ ਰਹੇ ਹਨ| ਉਨਾਂ ਕਿਹਾ ਕਿ ਉਹ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਫੀਡ ਲੈ ਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਔਖੀ ਘੜੀ ਵਿੱਚ ਰਾਹਤ ਮਿਲ ਸਕੇ।

 ਉਨਾਂ ਕਿਹਾ ਕਿ ਲੋਕਾਂ ਲਈ ਰਾਹਤ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ ਪਰ ਜੇ ਕੋਈ ਆਪਣਾ ਪਿੰਡ ਛੱਡ ਕੇ ਨਹੀਂ ਆਣਾ ਚਾਹੁੰਦਾ ਤਾਂ ਉਹ ਖੁਦ ਉਹਨਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਲੋੜੀਂਦਾ ਸਮਾਨ ਮੁਹਈਆ ਕਰਵਾਉਣਗੇ। ਉਨਾਂ ਕਿਹਾ ਕਿ ਉਹ ਤੇ ਉਨਾਂ ਦੀ ਟੀਮ  ਲਗਾਤਾਰ ਲੋਕਾਂ ਵਿੱਚ ਹੀ ਹਨ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।