ਮਨਜਿੰਦਰ ਸਿੰਘ ਲਾਲਪੁਰਾ ਅਤੇ ਸੰਨੀ ਸਿੰਘ ਆਹਲੂਵਾਲੀਆ ਨੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ
5 Dariya News
ਖਡੂਰ ਸਾਹਿਬ 03-Sep-2025
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਸੰਨੀ ਸਿੰਘ ਆਹਲੂਵਾਲੀਆ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਬੋ ਢਾਏ ਵਾਲਾ, ਚੰਬਾ ਕਲਾਂ ਤੇ ਧੁੰਨ ਢਾਏ ਵਾਲਾ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਤੇ ਪਸੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ ਕੀਤੀ ਹੈ। ਜਿਸ ਵਿੱਚ ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਦਿੱਤਾ ਗਿਆ।
ਇਨਾ ਪਿੰਡਾਂ ਦੇ ਵਿੱਚ ਵਿਧਾਇਕ ਲਾਲਪੁਰਾ ਦੂਸਰੀ ਵਾਰ ਜਾ ਕੇ ਰਾਹਤ ਸਮੱਗਰੀ ਵੰਡ ਆਏ ਹਨ। ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਹਾਲਾਤ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਭਾਵ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕੀਤਾ ਹੈ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡ-ਪਿੰਡ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਰਾਹਤ ਸਮਗਰੀ ਵੰਡ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਰਾਸ਼ਨ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦ ਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਕੰਬੋ ਢਾਏ ਵਾਲਾ ,ਚੰਬਾ ਕਲਾਂ ਅਤੇ ਧੁੰਨ ਢਾਏ ਵਾਲਾ ਵਿੱਚ ਪਹੁੰਚਾ ਕੇ ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।
ਵਿਧਾਇਕ ਲਾਲਪੁਰਾ ਨੇ ਕਿਹਾ, "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ।
ਇਸ ਮੌਕੇ ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।
ਇਸ ਮੌਕੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ, ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ। ਇਸ ਸਮੇਂ ਚੇਅਰਮੈਨ ਸ਼ੁਭਾਸ਼ ਸ਼ਰਮਾ ਡੇਰਾ ਬੱਸੀ, ਚੇਅਰਮੈਨ ਬਲਵਿੰਦਰ ਸਿੰਘ ਡੇਰਾ ਬੱਸੀ , ਚੇਅਰਮੈਨ ਅਮਿੰਦਰ ਸਿੰਘ ਐਮੀ, ਬਲਾਕ ਪ੍ਰਧਾਨ ਸਵਿੰਦਰ ਸਿੰਘ ਚੰਬਾ, ਸਰਪੰਚ ਜਗਰੂਪ ਸਿੰਘ ਧੁੰਨ ਢਾਏ ਵਾਲਾ, ਸਰਪੰਚ ਗੁਰਵਿੰਦਰ ਸਿੰਘ ਕੰਬੋ ਢਾਏ ਵਾਲਾ ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਹਾਜ਼ਰ ਸੀ।