ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਹੜ੍ਹ ਪੀੜਤਾਂ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਨਦੇਹੀ ਨਾਲ ਨਿਭਾਈ ਸੇਵਾ ਰੂਪੀ ਡਿਊਟੀ ਲਈ ਵੀ ਕੀਤਾ ਸਨਮਾਨਿਤ
5 Dariya News
ਅਜਨਾਲਾ 13-Sep-2025
ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮ੍ਰਿਤਸਰ (ਰਜਿ.) ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਂਦਿਆਂ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।ਇਸ ਦੌਰਾਨ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਪੰਨੂ ਨੇ ਦੱਸਿਆ ਕਿ ਹੜ੍ਹਾਂ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।
ਇਸ ਲਈ ਸਾਡੇ ਜਥੇਬੰਦੀ ਨੇ ਇਸ ਔਖੀ ਘੜੀ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਜਿੱਥੇ ਰਾਹਤ ਫੰਡ ਵੱਜੋਂ 2 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਉੱਥੇ ਹੀ ਡਿਪਟੀ ਕਮਿਸ਼ਨਰ ਮੈਡਮ ਵੱਲੋਂ ਦਿਨ-ਰਾਤ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਅਣਥੱਕ ਸੇਵਾ ਕੀਤੀ ਗਈ ਹੈ,ਇਸ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਯੂਨੀਅਨ ਆਗੂਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਸਮੁੱਚੇ ਪੰਜਾਬ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਪੀੜਤਾਂ ਦੀ ਵੱਡੀ ਮਦਦ ਕੀਤੀ ਜਾ ਰਹੀ, ਜਿਸ ਤਹਿਤ ਪੂਰੇ ਪੰਜਾਬ ਅੰਦਰ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਹੁਣ ਤੱਕ 21 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਇਹ ਸੇਵਾ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਮੌਜੂਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕੰਵਲਜੀਤ ਸਿੰਘ ਨੇ ਇਸ ਉਪਰਾਲੇ ਲਈ ਜਥੇਬੰਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਦਾ ਪ੍ਰਾਇਮਰੀ ਵਰਗ ਹੜ੍ਹਾਂ ਨਾਲ ਸੰਬੰਧਿਤ ਕਾਰਜਾਂ ਵਿੱਚ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਿੰਦਰ ਸਿੰਘ ਘੁੱਕੇਵਾਲੀ,ਪਰਮਬੀਰ ਸਿੰਘ ਰੋਖੇ, ਨਵਦੀਪ ਸਿੰਘ,ਸਰਬਜੋਤ ਸਿੰਘ ਵਿਛੋਆ, ਸੁਖਜਿੰਦਰ ਸਿੰਘ ਦੂਜੋਵਾਲ,ਗੁਰਪ੍ਰੀਤ ਸਿੰਘ ਵੇਰਕਾ, ਪ੍ਰਮੋਦ ਸਿੰਘ,ਪਰਮਿੰਦਰ ਸਿੰਘ ਸਰਪੰਚ,ਸੁਖਵਿੰਦਰ ਸਿੰਘ ਤੇੜੀ, ਬਲਜੀਤ ਸਿੰਘ ਧਾਰੀਵਾਲ,ਯਾਦਮਨਿੰਦਰ ਸਿੰਘ ਧਾਰੀਵਾਲ,ਕੰਵਲਜੀਤ ਸਿੰਘ ਰੋਖੇ, ਇੰਦਰਪਾਲ ਸਿੰਘ ਬੋਹਲੀਆਂ, ਗੁਰਿੰਦਰਬੀਰ ਸਿੰਘ ਉੱਗਰ ਔਲਖ,ਜਸਬੀਰ ਸਿੰਘ ਅਜਨਾਲਾ, ਕੰਵਲਜੀਤ ਸਿੰਘ ਪੰਨੂੰ, ਰਾਹੁਲ ਕੁਮਾਰ ਅਜਨਾਲਾ ,ਸਰਬਜੀਤ ਸਿੰਘ ਸਰਾਏ,ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।