ਰਣਬੀਰ ਸਿੰਘ ਭੁੱਲਰ ਨੇ ਪਿੰਡ ਨਿਹਾਲੇ ਵਾਲਾ ਵਿਖੇ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ
ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਲੇ-ਦੁਆਲੇ ਦੀ ਸਾਫ-ਸਫਾਈ ਜ਼ਰੂਰੀ - ਭੁੱਲਰ
5 Dariya News
ਫ਼ਿਰੋਜ਼ਪੁਰ 16-Sep-2025
ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਤੋਂ ਬਚਾਅ ਦੇ ਮੱਦੇਨਜ਼ਰ ਪਿੰਡ ਨਿਹਾਲੇ ਵਾਲਾ ਵਿਖੇ ਯੂਥ ਕਲੱਬ ਦੇ ਨੌਜਵਾਨਾਂ ਨਾਲ ਮਿਲਕੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਬਾਰਿਸ਼ਾਂ ਤੋਂ ਬਾਅਦ ਡੇਂਗੂ ਮਲੇਰੀਆ ਸਮੇਤ ਹੋਰ ਵੈਕਟਰ/ ਵਾਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਗਲੀਆਂ, ਨਾਲੀਆਂ ਤੇ ਸੜਕਾਂ ਦੀ ਸਾਫ-ਸਫਾਈ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਤੋਂ ਬਾਅਦ ਕਈ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਹੁੰਦੀ ਹੈ ਜਿਸ ਕਰਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਲਾਜਮੀ ਹੈ। ਉਨ੍ਹਾਂ ਆਖਿਆ ਕਿ ਗੰਦਗੀ ਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਸਾਰੇ ਨਾਗਰਿਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।