5 Dariya News

ਜੇਲ੍ਹ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਕੀਤਾ ਜਿਲ੍ਹਾ ਜੇਲ੍ਹ ਨਾਰਨੌਲ ਦਾ ਅਚਾਨਕ ਨਿਰੀਖਣ

ਕੈਦੀਆਂ ਲਈ ਸਿਹਤ ਕੈਂਪ ਆਯੋਜਿਤ ਕਰਨ ਦੇ ਦਿੱਤੇ ਨਿਰਦੇਸ਼

5 Dariya News

ਚੰਡੀਗੜ੍ਹ 18-Sep-2025

ਹਰਿਆਣਾ ਦੇ ਜੇਲ੍ਹ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਅੱਜ ਜਿਲ੍ਹਾ ਜੇਲ੍ਹ ਨਾਰਨੌਲ ਦਾ ਅਚਾਨਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਪ੍ਰਸਾਸ਼ਨ ਦੀ ਕਾਰਜਪ੍ਰਣਾਲੀ ਅਤੇ ਕੈਦੀਆਂ ਨੂੰ ਦਿੱਤੀ ਜਾ ਰਹੀ ਸਹੂਲਤਾਂ ਦਾ ਜਾਇਜਾ ਲਿਆ। ਊਨ੍ਹਾਂ ਨੇ ਸੇਵਾ ਪਰਵ ਤਹਿਤ ਜੇਲ੍ਹ ਪਰਿਸਰ ਵਿੱਚ ਪੌਧਾਰੋਪਣ ਕਰ ਵਾਤਾਵਰਣ ਸਰੰਖਣ ਦਾ ਸੰਦੇਸ਼ ਦਿੱਤਾ।ਨਿਰੀਖਣ ਦੌਰਾਨ ਡਾ. ਸ਼ਰਮਾ ਨੇ ਜੇਲ੍ਹ ਸੁਪਰਡੈਂਟ ਤੋਂ ਕੈਦੀਆਂ ਲਈ ਉਪਲਬਧ ਕਰਾਈ ਜਾ ਰਹੀ ਸਹੂਲਤਾਂ ਦੇ ਬਾਰੇ ਵਿੱਚ ਵਿਸਤਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਖਾਣ ਦੀ ਗੁਣਵੱਤਾ, ਸਵੱਛਤਾ ਅਤੇ ਸਿਹਤ ਸੇਵਾਵਾਂ 'ਤੇ ਜੋਰ ਦਿੱਤਾ।

ਜੇਲ੍ਹ ਮੰਤਰੀ ਨੇ ਜਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਜਲ੍ਹ ਪਰਿਸਰ ਵਿੱਚ ਸਵੱਛਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ 'ਤੇ ਡਾ. ਸ਼ਰਮਾ ਨੇ ਜੇਲ੍ਹ ਪਰਿਸਰ ਵਿੱਚ ਕੈਦੀਆਂ ਲਹੀ ਇੱਕ ਸਿਹਤ ਕੇਂਪ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੀ ਸਿਹਤ ਸਬੰਧੀ ਸਮਸਿਆਵਾਂ ਦਾ ਹੱਲ ਕੀਤਾ ਜਾ ਸਕੇ।