5 Dariya News

ਰਾਜਿੰਦਰਪਾਲ ਕੌਰ ਛੀਨਾ ਵੱਲੋਂ ਢੰਡਾਰੀ 'ਚ ਆਧੁਨਿਕ ਖੇਡ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸਮੀਖਿਆ

ਕਿਹਾ! ਜਲਦ ਮੁਕੰਮਲ ਕਰਕੇ ਕੀਤਾ ਜਾਵੇਗਾ ਲੋਕ ਅਰਪਿਤ

5 Dariya News

ਲੁਧਿਆਣਾ 19-Sep-2025

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅਨੇਕਾਂ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਬਹੁਤ ਸਾਰੇ ਖੇਡ ਪਾਰਕਾਂ ਦਾ ਨਵੀਨਕਰਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਢੰਡਾਰੀ ਵਿਖੇ ਆਧੁਨਿਕ ਖੇਡ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸਮੀਖਿਆ ਕਰਦਿਆਂ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਇਹ ਖੇਡ ਪਾਰਕ ਦਾ ਕੰਮ ਅੰਤਿਮ ਛੋਹਾਂ 'ਤੇ ਹੈ ਅਤੇ ਜਲਦ ਇਸ ਨੂੰ ਲੋਕ ਅਰਪਿਤ ਕੀਤਾ ਜਾਵੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਬੈਡਮਿੰਟਨ ਖਿਡਾਰੀਆਂ ਦੀ ਚਿਰੌਕਣੀ ਮੰਗ ਪੂਰੀ ਹੋਣ ਜਾ ਰਹੀ ਹੈ ਜਿੱਥੇ ਨੌਜਵਾਨ ਦੂਧੀਆ ਰੋਸ਼ਨੀ ਵਿੱਚ ਵੀ ਖੇਡ ਦਾ ਆਨੰਦ ਮਾਣ ਸਕਣਗੇ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਦਾਅਵਾ ਹੈ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਪੋਰਟਸ ਪਾਰਕ ਹੋਵੇਗਾ ਜਿੱਥੇ ਸੀਨੀਅਰ ਨਾਗਰਿਕਾਂ ਨੇ ਵੀ ਬੈਡਮਿੰਟਨ ਖੇਡਣ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਅਤਿ-ਆਧੁਨਿਕ ਸਪੋਰਟਸ ਪਾਰਕ ਇਲਾਕੇ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗ ਨਾਗਰਿਕਾਂ ਲਈ ਜਿੱਥੇ ਖਿੱਚ ਦਾ ਕੇਂਦਰ ਹੋਵੇਗਾ ਉੱਥੇ ਸਰੀਰਕ ਤੰਦਰੁਸਤੀ ਲਈ ਵੀ ਲਾਹੇਵੰਦ ਸਿੱਧ ਹੋਵੇਗਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।