5 Dariya News

ਹਰਿਆਣਾ ਖੇਡਾਂ ਵਿੱਚ ਹਮੇਸ਼ਾ ਰਿਹਾ ਹੈ ਮੋਹਰੀ, ਨਾਗਰਿਕਾਂ ਦੇ ਨਾਲ ਪੁਲਿਸ ਦੇ ਜਵਾਨਾ ਦਾ ਵੀ ਯੋਗਦਾਨ - ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼

ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ 74ਵੇਂ ਅਖਿਲ ਭਾਰਤੀ ਪੁਲਿਸ ਕੁਸ਼ਤੀ ਸਮੂਹ 2025-26 ਦੇ ਉਦਘਾਟਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

5 Dariya News

ਮਧੂਬਨ 20-Sep-2025

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਖੇਡਾਂ ਦਾ ਹਰੇਕ ਵਿਅਕਤੀ ਦੇ ਜੀਵਨ ਵਿੱਚ ਮਹਤੱਵਪੂਰਣ ਸਥਾਨ ਹੈ ਅਤੇ ਖੇਡਾਂ ਦੇ ਬਿਨ੍ਹਾਂ ਕਿਸੇ ਵੀ ਵਿਅਕਤੀ ਦਾ ਸਮੂਚਾ ਵਿਕਾਸ ਮੁਸ਼ਕਲ ਹੈ। ਅਨੁਸਾਸ਼ਨ ਬਣਾਏ ਰੱਖਣ ਵਿੱਚ ਖੇਡਾਂ ਦਾ ਵੱਡਾ ਮਹਤੱਵ ਹੈ। ਪੁਲਿਸ ਕਰਮਚਾਰੀਆਂ ਵਿੱਚ ਅਨੁਸਾਸ਼ਨ ਦਾ ਹੋਣਾ ਬਹੁਤ ਜਰੂਰੀ ਹੈ, ਜਿਸ ਵਿੱਚ ਖੇਡ ਮਹਤੱਵਪੂਰਣ ਭੁਮਿਕਾ ਨਿਭਾਉਂਦੇ ਹਨ। ਖੇਡ ਅਨੇਕਤਾ ਵਿੱਚ ਏਕਤਾ ਦਾ ਅਨੋਖਾ ਉਦਾਹਰਣ ਹੁੰਦੇ ਹਨ।

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਸ਼ਨੀਵਾਰ ਨੂੰ ਪੁਲਿਸ ਪਰਿਸਰ ਮਧੂਬਨ ਵੱਛੇਰ ਸਟੇਡੀਅਮ ਵਿੱਚ 74ਵੇਂ ਅਖਿਲ ਭਾਰਤੀ ਪੁਲਿਸ ਕੁਸ਼ਤੀ ਸਮੂਹ 2025-26 ਦੇ ਉਦਘਾਟਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਕੁਸ਼ਤੀ ਸਮੂਹ ਮੁਕਾਬਲੇ ਦੌਰਾਨ ਆਰਮ ਰੇਸਲਿੰਗ, ਬਾਡੀ ਬਿਲਡਿੰਗ, ਬਾਕਸਿੰਗ ਅਤੇ ਕੁਸ਼ਤੀ ਵਿੱਚ ਪੁਰਸ਼ ਅਤੇ ਮਹਿਲਾ ਵਰਗ ਦਾ ਆਯਜਨ ਕੀਤਾ ਜਾਵੇਗਾ। ਕੁਸ਼ਤੀ ਸਮੂਹ 20 ਸਤੰਬਰ ਤੋਂ 24 ਸਤੰਬਰ ਤੱਕ ਚੱਲੇਗਾ ਜਿਸ ਵਿੱਚ ਕੁੱਲ 55 ਟੀਮਾਂ ਹਿੱਸ ਲੈ ਰਹੀਆਂ ਹਨ ਅਤੇ ਆਪਣੇ-ਆਪਣੇ ਵਰਗ ਵਿੱਚਮੈਡਲਾਂ ਲਈ ਜੋਰ ਅਜਮਾਇਸ਼ ਕਰਣਗੇ।

ਰਾਜਪਾਲ ਪ੍ਰੋਫੈਸਰ ਘੋਸ਼ ਨੇ ਕਿਹਾ ਕਿ ਹਰਿਆਣਾ ਖੇਡਾਂ ਦੇ ਮੱਦੇਨਜਰ ਹਮੇਸ਼ਾ ਹੀ ਮੋਹਰੀ ਰਿਹਾ ਹੈ। ਇਸ ਵਿੱਚ ਨਾਗਰਿਕਾਂ ਦੇ ਨਾਲ-ਨਾਲ ਪੁਲਿਸ ਦੇ ਜਵਾਨਾਂ ਦਾ ਵੀ ਪ੍ਰਮੁੱਖ ਯੋਗਦਾਨ ਹੈ। ਸਾਡੇ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਵੱਖ-ਵੱਖ ਖੇਡਾਂ ਵਿੱਚ ਕੌਮੀ ਪੱਧਰ ਦੇ ਨਾਲ ਕੌਮਾਂਤਰੀ ਪੱਧਰ 'ਤੇ ਵੀ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਹਰਿਆਣਾ ਪੁਲਿਸ ਦਾ ਮਾਨ ਸਨਮਾਨ ਵਧਾਇਆ ਹੈ। ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਹਰਿਆਣਾ ਪੁਲਿਸ ਵਿੱਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਇੰਨ੍ਹਾਂ ਖੇਡਾਂ ਦੇ ਆਯੋਜਨ ਲਈ ਹਰਿਆਣਾ ਪੁਲਿਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਇਸੀ ਤਰ੍ਹਾ ਨਾਲ ਭਵਿੱਖ ਵਿੱਚ ਵੀ ਖੇਡਾਂ ਦਾ ਆਯੋਜਨ ਕਰ ਸੂਬੇ ਦਾ ਗੌਰਵ ਵਧਾਉਂਦੇ ਰਹਿਣ।

ਇਸ ਮੌਕੇ 'ਤੇ ਹਰਿਆਣਾ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ ਨੇ ਆਪਣੇ ਸੰਬੋਧਨ ਵਿੱਚ ਹਰਿਆਣਾ ਦੇ ਉਭਰਦੇ ਯੁਵਾ ਖਿਡਾਰੀਆਂ ਲਈ ਵਿਸ਼ੇਸ਼ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਤੋਂ ਮੰਜੂਰੀ ਪ੍ਰਾਪਤ ਕਰ ਕੇ ਸੂਬੇ ਦੇ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਹੋਨਹਾਰ ਖਿਡਾਰੀਆਂ ਨੂੰ ਹਰਿਆਣਾ ਪੁਲਿਸ ਵਿੱਚ ਜਲਦੀ ਭਰਤੀ ਕੀਤਾ ਜਾਵੇਗਾ। ਇਸ ਨਾਲ ਯੁਵਾ ਖੇਡਾਂ ਦੇ ਪ੍ਰਤੀ ਪ੍ਰੋਤਸਾਹਿਤ ਹੋਣਗੇ।

ਸ਼ਤਰੂਜੀਤ ਕਪੂਰ ਨੇ ਕਿਹਾ ਕਿ ਪੁਲਿਸ ਜਵਾਨਾਂ ਦੇ ਹੌਸਲੇ ਬੁਲੰਦ ਹੁੰਦੇ ਹਨ। ਉਹ ਆਪਣੀ ਜਿਮੇਵਾਰੀ ਨਿਭਾਉਣ ਦੇ ਨਾਲ-ਨਾਲ ਖੇਡਾਂ ਦੇ ਨਾਂਲ ਵੀ ਤਾਲਮੇਲ ਬੈਠਾਉਂਦੇ ਹਨ। ਹਰਿਆਣਾ ਪੁਲਿਸ ਵਿੱਚ ਬਹੁਤ ਸਾਰੇ ਅਜਿਹੇ ਖਿਡਾਰੀ ਮੌਜੂਦਾ ਸਮੇਂ ਵਿੱਚ ਕੰਮ ਕਰ ਰਹੇ ਹਨ ਜਿਨ੍ਹਾਂ ਨੇ ਸੂਬੇ ਦਾ ਮਾਨ ਵਧਾਉਣ ਦੇ ਨਾਲ-ਨਾਲ ਹਰਿਆਣਾ ਪੁਲਿਸ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਰੋਸ਼ਨ ਕੀਤਾ ਹੈ।