5 Dariya News

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ

ਕਰਮਜੀਤ ਸਿੰਘ ਰਿੰਟੂ; 88 ਫੁੱਟ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ

5 Dariya News

ਅੰਮ੍ਰਿਤਸਰ 24-Sep-2025

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਲਈ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਟੁੱਟੀਆਂ ਸੜਕਾਂ ਦੇ ਨਿਰਮਾਣ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਕਰਮਜੀਤ ਸਿੰਘ ਰਿੰਟੂ ਨੇ 88 ਫੁੱਟ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। 

ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਸਾਰੀਆਂ ਟੁੱਟੀਆਂ ਸੜਕਾਂ ਦੇ ਨਿਰਮਾਣ ਅਗਲੇ ਦੋ ਮਹੀਨਿਆਂ ਵਿੱਚ ਕਰ  ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਲਈ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ ਤੋਂ ਪਹਿਲਾਂ ਹੀ ਪ੍ਰਵਾਨਗੀ ਮਿਲ ਚੁੱਕੀ ਹੈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਨੂੰ ਯਕੀਨੀ ਬਣਾ ਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਐਲਾਨ ਪੰਜਾਬ ਨੂੰ ਸਿਹਤ ਖੇਤਰ ਵਿੱਚ ਅੱਗੇ ਵਧਾਉਣ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਗੁਲਜ਼ਾਰ ਸਿੰਘ ਬਿੱਟੂ, ਅਨੀਕ ਸਿੰਘ, ਵਿਸ਼ਾਖਾ ਸਿੰਘ, ਬਲਵਿੰਦਰ ਕਾਲਾ, ਸਾਹਿਲ ਸਾਗਰ, ਅਜੇ ਗਿੱਲ, ਬੌਬੀ ਸਰੀਨ, ਕੁਲਦੀਪ ਲੱਡੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।