ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ – ਕਰਮਜੀਤ ਸਿੰਘ ਰਿੰਟੂ
ਸਹਾਇਕ ਕਮਿਸ਼ਨਰ ਨੇ ਨੋਜਵਾਨਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ
5 Dariya News
ਅੰਮ੍ਰਿਤਸਰ 02-Oct-2025
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਵਿਖੇ ਪੰਜ ਅਕਤੂਬਰ ਤੱਕ ਚੱਲਣ ਵਾਲੇ ਦਾਨ ਉਸਵ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਸਕੂਲੀ ਬੱਚੇ ਆਪਣੇ ਘਰਾਂ ਵਿੱਚ ਪਏ ਹੋਏ ਅਣਵਰਤੋਂ ਸਾਮਾਨ ਨੂੰ ਲੋੜਵੰਦਾਂ ਲਈ ਦਾਨ ਕਰਨ ਲਈ ਅੱਗੇ ਆ ਰਹੇ ਹਨ। ਅੱਜ ਇਸ ਦਾਨ ਉਤਸਵ ਦੇ ਵਿਸ਼ੇਸ਼ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ ਕਰਮਜੀਤ ਸਿੰਘ ਰਿੰਟੂ ਵਿਸ਼ੇਸ਼ ਤੌਰ ਤੇ ਰਣਜੀਤ ਐਵੀਨਿਊ ਕਮਿਊਨਿਟੀ ਕੇਂਦਰ ਵਿਖੇ ਪੁੱਜੇ।
ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਰੈੱਡ ਕਰਾਸ ਦਾ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਕਿ ਉਹ ਸ਼ਹਿਰ ਦੀਆਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਲੋੜਵੰਦਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਾਡਾ ਸਾਰੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਈਏ। ਉਨਾਂ ਨੇ ਨੋਜਵਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।
ਉਨਾਂ ਕਿਹਾ ਕਿ ਆਮ ਵੇਖਣ ਵਿਚ ਆਉਂਦਾ ਹੈ ਕਿ ਸਾਡੇ ਘਰਾਂ ਵਿੱਚ ਕਈ ਤਰ੍ਹਾਂ ਦੇ ਸਨਮਾਨ ਫਜ਼ੂਲ ਹੀ ਪਿਆ ਰਹਿੰਦਾ ਹੈ ਜਿਸਨੂੰ ਕਿ ਅਸੀਂ ਪ੍ਰਯੋਗ ਵਿੱਚ ਲਿਆਂਦੇ ਹੀ ਨਹੀਂ। ਉਨਾਂ ਕਿਹਾ ਕਿ ਜੇਕਰ ਇਹ ਸਾਮਾਨ ਅਸੀਂ ਲੋੜਵੰਦਾਂ ਤੱਕ ਪਹੁੰਚਾ ਸਕੀਏ ਤਾਂ ਬਹੁਤ ਵੱਡਾ ਪੁੰਨ ਹੋਵੇਗਾ ਕਿਉਂਕਿ ਕਈ ਲੋਕ ਇਨਾਂ ਚੀਜਾਂ ਤੋਂ ਵਾਂਝੇ ਰਹਿ ਜਾਂਦੇ ਹਨ।
ਉਨਾਂ ਖੁਸ਼ੀ ਦਾ ਇਜ਼ਹਾਰ ਕੀਤਾ ਕਿ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਇਸ ਉਤਸਵ ਵਿੱਚ ਭਾਗ ਲੈ ਰਹੇ ਹਨ ਅਤੇ ਆਪਣੇ ਘਰਾਂ ਵਿੱਚ ਪਏ ਅਣਵਰਤੋਂ ਸਾਮਾਨ ਨੂੰ ਲੋੜਵੰਦਾਂ ਲਈ ਦਾਨ ਕਰ ਰਹੇ ਹਨ। ਉਨਾਂ ਦੱਸਿਆ ਕਿ ਇਸ ਦਾਨ ਉਤਸਵ ਵਿੱਚ ਕਈ ਗੈਰ ਸਰਕਾਰੀ ਸੰਸਥਾਵਾਂ ਆਦਿ ਹੋਰ ਵੀ ਸੰਸਥਾਵਾਂ ਵੱਡੀ ਗਿਣਤੀ ਵਿੱਚ ਭਾਗ ਲੈ ਰਹੀਆਂ ਹਨ।
ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਦੱਸਿਆ ਕਿ ਇਨਾਂ ਦਾਨ ਕੀਤੀਆਂ ਗਈਆਂ ਵਸਤੂਆਂ ਨੂੰ ਵੱਖ-ਵੱਖ ਭਾਗਾਂ ਵਿੱਚ ਵੰਡ ਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ। ਉਨਾਂ ਦੱਸਿਆ ਕਿ ਇਹ ਦਾਨ ਉਤਸਵ ਕੇਵਲ ਦਾਨ ਦੀ ਭਾਵਨਾ ਨੂੰ ਅੱਗੇ ਵਧਾਏਗਾ ਬਲਿਕ ਸਮਾਜ ਦੇ ਲੋੜਵੰਦ ਵਿਅਕਤੀਆਂ ਦੇ ਜੀਵਨ ਵਿੱਚ ਸਾਕਾਰਾਤਮਕ ਭੂਮਿਕਾ ਲਿਆਉਣ ਲਈ ਇਕ ਮਹੱਤਵਪੂਰਨ ਕਦਮ ਹੋਵੇਗਾ।
ਉਨਾਂ ਦੱਸਿਆ ਕਿ ਅੱਜ ਦੇ ਇਸ ਦਾਨ ਉਤਸਵ ਵਿੱਚ ਲੋੜਵੰਦਾਂ ਨੂੰ ਵੰਡਣ ਲਈ ਵਰਤੇ ਹੋਏ ਕੱਪੜੇ, ਜੁੱਤੀਆਂ, ਖਿਡੌਣੇ, ਕਿਤਾਬਾਂ, ਇਲੈਕਟ੍ਰੋਨਿਕਸ ਅਤੇ ਹੋਰ ਮੁੜ ਵਰਤੋਂ ਯੋਗ ਵਸਤੂਆਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਮੈਡਮ ਪਿਯੂਸਾ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਸਿਟੀ ਨੀਡਜ਼ ਦਾਨ ਉਤਸਵ ਵਿੱਚ ਭਾਈਚਾਰਕ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸਹਾਇਕ ਕਮਿਸ਼ਨਰ, ਅੰਮ੍ਰਿਤਸਰ ਨੇ ਦੱਸਿਆ ਕਿ ਕਿਵੇਂ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਦੀਆਂ ਹਨ, ਉਹਨਾਂ ਨੂੰ ਲੋੜਵੰਦਾਂ ਨੂੰ ਵੰਡਣ ਲਈ ਵਰਤੇ ਹੋਏ ਕੱਪੜੇ, ਜੁੱਤੀਆਂ, ਖਿਡੌਣੇ, ਕਿਤਾਬਾਂ, ਇਲੈਕਟ੍ਰੋਨਿਕਸ ਅਤੇ ਹੋਰ ਮੁੜ ਵਰਤੋਂ ਯੋਗ ਵਸਤੂਆਂ ਇਕੱਠੀਆਂ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਮੈਡਮ ਪਿਯੂਸਾ ਨੇ ਸਾਰੇ ਭਾਗ ਲੈਣ ਵਾਲੀਆਂ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਭਾਈਚਾਰਿਆਂ ਵਿੱਚ ਇਸ ਸਮਾਗਮ ਨੂੰ ਉਤਸ਼ਾਹਿਤ ਕਰਨ, ਵਿਆਪਕ ਜਾਗਰੂਕਤਾ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣ।
ਉਹਨਾਂ ਨੇ ਭਾਰਤ ਸਰਕਾਰ ਦੁਆਰਾ ਮਿਸ਼ਨ ਮੇਰੀ ਲਾਈਫ ਪ੍ਰੋਗਰਾਮ ਦੇ ਅਨੁਰੂਪ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਏ
ਇਸ ਮੀਟਿੰਗ ਵਿੱਚ ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਹੈਡ ਕਾਸ ਦੀ ਪੈਟਰਨ ਸ੍ਰੀਮਤੀ ਗੁਰਦਰਸ਼ਨ ਕੌਰ ਬਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਨਜੀਓਜ਼ ਦੇ ਮੈਂਬਰ ਹਾਜ਼ਰ ਸਨ।