ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ 1.14 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
5 Dariya News
ਮੰਡੀ ਗੋਬਿੰਦਗੜ੍ਹ 02-Oct-2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਸਰਵੋਤਮ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਫੰਡ ਜਾਰੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੇ ਵੱਖ -ਵੱਖ ਵਾਰਡਾਂ ਵਿੱਚ ਲਗਭਗ 1 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਕੀਤਾ।
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਵਾਸੀਆਂ ਨੂੰ ਹੋਰ ਵੀ ਅਨੇਕਾਂ ਵੱਡੀਆਂ ਸੌਗਾਤਾਂ ਦਿੱਤੀਆਂ ਜਾਣਗੀਆਂ ਜਿਸ ਨਾਲ ਵਸਨੀਕ ਵੱਡੀ ਰਾਹਤ ਮਹਿਸੂਸ ਕਰਨਗੇ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੁੰਭ ਬਿਜਲੀ ਗਰਿੱਡ ਦੇ ਸਾਹਮਣੇ 70.59 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਗਲੀ ਦਾ ਨੀਹ ਪੱਥਰ ਰੱਖਿਆ।
ਉਹਨਾਂ ਨੇ ਵਾਰਡ ਨੰਬਰ 7 ਅਤੇ 11 ਵਿੱਚ 16.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਗਲੀਆਂ ਦਾ ਨੀਂਹ ਪੱਥਰ ਰੱਖਣ ਦੇ ਨਾਲ ਨਾਲ ਵਾਰਡ ਨੰਬਰ 22 ਅਤੇ 24 ਵਿੱਚ 27.48 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਵਿਧਾਇਕ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ ਅਤੇ ਨਿਰਮਾਣ ਸਮਗਰੀ ਦੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਹ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਧੰਨਵਾਦੀ ਹਨ ਜਿਨਾਂ ਦੀ ਨਿਰੰਤਰ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਮਲੋਹ ਦੇ ਮਹੱਤਵਪੂਰਨ ਸ਼ਹਿਰ ਮੰਡੀ ਗੋਬਿੰਦਗੜ੍ਹ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ। ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਦੇ ਲੋਕਾਂ ਦੀਆਂ ਅਹਿਮ ਜਰੂਰਤਾਂ ਨੂੰ ਤਰਜੀਹ ਦੇ ਅਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਰਣਜੀਤ ਸਿੰਘ ਪਨਾਗ, ਜਗਜੀਵਨ ਸਿੰਘ ਔਲਖ, ਅਸ਼ੋਕ ਸ਼ਰਮਾ, ਲਖਵਿੰਦਰ ਸਿੰਘ ਸਰਪੰਚ, ਦਲਜੀਤ ਵਿਰਕ, ਹਰਬੰਸ ਕੌਰ ਨੇਹਾ, ਲਖਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ, ਸਤਿਆਪਾਲ ਲੋਧੀ, ਸਲੀਮ ਖਾਨ, ਹੇਮੰਤ ਗੋਇਲ, ਦੀਪਕ ਘਈ, ਸੁਖਜਿੰਦਰ ਸਿੰਘ, ਜਗਜੀਤ ਸਿੰਘ, ਅਰਮਾਨ ਖਾਨ, ਜੱਸੀ ਧੀਮਾਨ ਵੀ ਹਾਜ਼ਰ ਸਨ।