ਨਰੇਗਾ ਸਬੰਧਿਤ ਲੰਬਿਤ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ : ਮੀਤ ਹੇਅਰ
ਮੀਤ ਹੇਅਰ ਨੇ ਹਲਕਾ ਬਰਨਾਲਾ ਦੇ ਪਿੰਡਾਂ ਸਬੰਧੀ ਕੀਤੀ ਅਹਿਮ ਬੈਠਕ
5 Dariya News
ਬਰਨਾਲਾ 07-Oct-2025
ਮੈਂਬਰ ਸੰਸਦ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਲਕਾ ਬਰਨਾਲਾ ਦੇ ਪਿੰਡਾਂ 'ਚ ਚੱਲ ਰਹੇ ਕੰਮਾਂ ਸਬੰਧੀ ਸਮੀਖਿਆ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨਿਰਦੇਸ਼ ਦਿੱਤੇ ਕਿ ਹਲਕਾ ਬਰਨਾਲਾ 'ਚ ਚੱਲ ਰਹੇ ਸੜਕਾਂ, ਛੱਪੜਾਂ, ਖੇਡ ਪਾਰਕ, ਧਰਮਸ਼ਾਲਾ ਦੀ ਉਸਾਰੀ ਆਦਿ ਸਬੰਧੀ ਜਿਹੜੇ ਕੰਮ ਨਰੇਗਾ ਤਹਿਤ ਕਰਵਾਏ ਜਾ ਰਹੇ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਸਮੇਂ ਸਿਰ ਨੇਪਰੇ ਚਾੜਿਆ ਜਾਵੇ ਅਤੇ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਸਾਰੇ ਕੰਮ ਮਿਆਰੀ ਅਤੇ ਵਿਭਾਗ ਦੇ ਮਾਪਦੰਡਾਂ ਮੁਤਾਬਕ ਕੀਤੇ ਜਾਣ।
ਇਸ ਮੌਕੇ ਉਨ੍ਹਾਂ ਮਾਨਾ ਪਿੰਡੀ, ਬਡਬਰ ਬਾਜ਼ੀਗਾਰ ਬਸਤੀ ਸਬੰਧੀ ਪਿੰਡਾਂ ਦੇ ਮੁੱਦਿਆਂ ਬਾਰੇ ਗੱਲ ਬਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਪਿੰਡ ਨੂੰ ਜਾਂਦੀ ਸੜਕ 'ਚ ਕੋਈ ਦਿੱਕਤ ਨਾ ਆਵੇ।
ਓਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਇਲਾਕੇ ਦੀ ਸਾਰ ਨਹੀਂ ਲਈ ਅਤੇ ਇੰਨੇ ਫੰਡ ਕਿਸੇ ਸਰਕਾਰ ਵੇਲੇ ਜਾਰੀ ਨਹੀਂ ਹੋਏ। ਇਸ ਮੌਕੇ ਹਲਕਾ ਇੰਚਾਰਜ ਸ. ਹਰਿੰਦਰ ਧਾਲੀਵਾਲ, ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ, ਸ਼੍ਰੀ ਹਸਨ ਪ੍ਰੀਤ ਭਾਰਦਵਾਜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।