ਸਿਵਲ ਸਰਜਨ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਨੰਨੇ ਬੱਚਿਆਂ ਨੂੰ ਪੋਲੀਓ ਬੁੰਦਾ ਪਿਲਾ ਕੇ ਕੀਤੀ ਗਈ
ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਓ ਅਤੇ ਆਪਣੇ ਬਚਿਆਂ ਨੂੰ 2 ਬੁੰਦਾ ਜਿੰਦਗੀ ਦੇ ਜਰੂਰ ਪਿਲਾਓ : ਸਿਵਲ ਸਰਜਨ ਡਾ ਸਵਰਨਜੀਤ ਧਵਨ
5 Dariya News
ਅੰਮ੍ਰਿਤਸਰ 12-Oct-2025
ਵਿਸ਼ਵ ਸਿਹਤ ਸੰਸਥਾ ਵਲੋ ਚਲਾਏ ਜਾ ਰਹੇ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ ਸਿਵਲ ਸਰਜਨ ਅੰਮ੍ਰਿਤਸਰ ਡਾ ਸਵਰਨਜੀਤ ਧਵਨ ਵਲੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਬੁੰਦਾ ਪਿਲਾ ਕੇ ਕੀਤੀ ਗਈ। ਇਸ ਮੁਹਿੰਮ ਦੀ ਜਿਲਾ ਪੱਧਰੀ ਸ਼ੁਰੂਆਤ ਯੂ.ਪੀ.ਐਚ.ਸੀ ਭਗਤਾਂ ਵਾਲਾ ਦੇ ਸਲਮ ਇਲਾਕੇ ਬੰਗਲਾ ਬਸਤੀ ਵਿਖੇ ਇਕ ਬੂਥ ਤੋਂ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ ਸਵਰਨਜੀਤ ਧਵਨ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ। ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਆਮ ਜਨਤਾ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 2782768 ਅਬਾਦੀ ਦੇ 549027 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 297250 ਬੱਚਿਆ ਨੂੰ 1407 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 291 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਟੀਕਕਰਣ ਅਫ਼ਸਰ ਡਾ ਭਾਰਤੀ ਧਵਨ, ਵਿਸ਼ਵ ਸਿਹਤ ਸੰਸਥਾ ਵੱਲੋਂ ਡਾ ਈਸ਼ਿਤਾ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਪੰਕਜ ਭੱਟੀ ਸਮੇਤ ਸਮੂਹ ਸਟਾਫ ਹਾਜਰ ਸੀ।