5 Dariya News

ਹੜਾਂ ਦੌਰਾਨ 3.50 ਲੱਖ ਏਕੜ ਵਾਹੀਯੋਗ ਭੂਮੀਂ ਵਿੱਚ ਫਸਲ ਦਾ ਹੋਇਆ ਭਾਰੀ ਨੁਕਸਾਨ : ਹਰਦੀਪ ਸਿੰਘ ਮੁੰਡੀਆਂ

ਕੇਂਦਰ ਸਰਕਾਰ ਨੇ ਰਾਹਤ ਰਾਸ਼ੀ ਵਜੋਂ ਫੁੱਟੀ ਕੌੜੀ ਨਹੀਂ ਭੇਜੀ

5 Dariya News

ਅੰਮ੍ਰਿਤਸਰ 13-Oct-2025

ਪੰਜਾਬ ਵਿੱਚ ਹੜ੍ਹਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਰਾਹਤ ਰਾਸ਼ੀ ਦੀ ਇਕ ਫੁੱਟੀ ਕੌੜੀ ਵੀ ਪੰਜਾਬ ਨੂੰ ਅਜੇ ਤੱਕ ਨਹੀਂ ਮਿਲੀ ਜਦ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਅੱਜ ਅਜਨਾਲਾ ਹਲਕੇ ਤੋਂ ਰਾਹਤ ਰਾਸ਼ੀ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਤਹਿਤ ਅਜਨਾਲਾ ਅਤੇ ਬਾਬਾ ਬਕਾਲਾ ਦੇ 631 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 5 ਕਰੋੜ 70 ਲੱਖ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮਾਲ ਮੰਤਰੀ ਪੰਜਾਬ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 3.50 ਲੱਖ ਏਕੜ ਵਾਹੀਯੋਗ ਭੂਮੀ ਵਿੱਚ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀਵਾਰ ਹੋਇਆ ਹੈ ਕਿ ਹਰੇਕ ਪੀੜਤ ਪਰਿਵਾਰਾਂ ਨੂੰ 20 ਹਜ਼ਾਰ ਪ੍ਰਤੀ ਏਕੜ ਦਾ ਮੁਆਵਜਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ 2291 ਪਿੰਡਾਂ ਵਿੱਚ ਸਰਵੇ ਕਰਵਾਇਆ ਗਿਆ ਸੀ ਅਤੇ ਇਸ ਸਰਵੇ ਵਿੱਚ 1846 ਕੁੱਲ 30806 ਮਕਾਨ/ਝੌਪੜੀਆਂ/ਸ਼ੈਡ ਦੇ ਨੁਕਸਾਨ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਮੁਆਵਜੇ ਦੀ ਰਕਮ ਭਾਰਤ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਕੇਵਲ 6500 ਰੁਪਏ ਪ੍ਰਤੀ ਮਕਾਨ ਤੋਂ ਵਧਾ ਕੇ 40 ਹਜ਼ਾਰ ਰੁਪਏ ਕੀਤੀ ਹੈ ਇਸ ਤਰ੍ਹਾਂ ਕੁਲ 180 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ।

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰ ਮੁੰਡੀਆਂ ਨੇ ਦੱਸਿਆ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਹਮੇਸ਼ਾਂ ਹੀ ਅਣਗੌਲਿਆਂ ਕੀਤਾ ਹੈ ਜਿਸ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰੇ ਅੱਜ ਉਸ ਨੂੰ ਪੁੱਛਣ ਵਾਲਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਤਾਂ ਕੇਂਦਰ ਕੋਲੋ 20 ਹਜ਼ਾਰ ਕਰੋੜ ਦੀ ਰਾਹਤ ਮੰਗੀ ਸੀ ਪਰ ਕੇਂਦਰ ਵੱਲੋਂ 1600 ਕਰੋੜ ਰੁਪਏ ਦੀ ਮਾਮੂਲੀ ਰਾਸ਼ੀ ਹੀ ਅਨਾਉਂਸ ਕੀਤੀ ਗਈ ਜੋ ਕਿ ਅੱਜ ਤੱਕ ਵੀ ਨਹੀਂ ਮਿਲੀ।

ਸ੍ਰ ਮੁੰਡੀਆਂ ਨੇ ਦੱਸਿਆ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਹਮੇਸ਼ਾਂ ਹੀ ਅਣਗੌਲਿਆਂ ਕੀਤਾ ਹੈ ਜਿਸ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰੇ ਅੱਜ ਉਸ ਨੂੰ ਪੁੱਛਣ ਵਾਲਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਤਾਂ ਕੇਂਦਰ ਕੋਲੋ 20 ਹਜ਼ਾਰ ਕਰੋੜ ਦੀ ਰਾਹਤ ਮੰਗੀ ਸੀ ਪਰ ਕੇਂਦਰ ਵੱਲੋਂ 1600 ਕਰੋੜ ਰੁਪਏ ਦੀ ਮਾਮੂਲੀ ਰਾਸ਼ੀ ਹੀ ਅਨਾਉਂਸ ਕੀਤੀ ਗਈ ਜੋ ਕਿ ਅੱਜ ਤੱਕ ਵੀ ਨਹੀਂ ਮਿਲੀ।

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਅਜਨਾਲਾ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੈਂ ਖੁਦ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰੋਜਾਨਾ ਜਾ ਰਿਹਾ ਹਾਂ ਅਤੇ ਕਿਸੇ ਵੀ ਹੜ੍ਹ ਪੀੜਤ ਪਰਿਵਾਰ ਨੂੰ ਰਾਹਤ ਰਾਸ਼ੀ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੀ ਕੋਈ ਗਿਰਦਾਵਰੀ ਰਹਿ ਗਈ ਹੈ ਤਾਂ ਉਂਹ ਤੁਰੰਤ ਆਪਣਾ ਬਿਨੈ ਪੱਤਰ ਦਫਤਰ ਐਸ:ਡੀ;ਐਮ ਵਿਖੇ ਦੇਣ ਤਾਂ ਜੋ ਰਾਹਤ ਰਾਸ਼ੀ ਦਿਵਾਈ ਜਾ ਸਕੇ। ਸ੍ਰ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 32 ਦਿਨਾਂ ਦੇ ਅੰਦਰ ਅੰਦਰ ਹੀ ਰਾਹਤ ਰਾਸ਼ੀ ਲੋਕਾਂ ਦੇ ਖਾਤਿਆਂ ਵਿੱਚ ਪਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਜਿਸ ਪਹਿਲ ਅਜਨਾਲਾ ਹਲਕੇ ਤੋਂ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਤਾਂ ਕੇਵਲ ਰਾਹਤ ਰਾਸ਼ੀ ਦੇ ਨਾਮ ਤੇ 50 ਰੁਪਏ ਜਾਂ 70 ਰੁਪਏ ਦਾ ਚੈਕ ਹੀ ਦਿੰਦੀਆਂ ਸਨ ਅਤੇ ਉਸ ਨੂੰ ਲੈਣ ਲੱਗਿਆ ਇਕ ਇਕ ਸਾਲ ਦਾ ਸਮਾਂ ਲੱਗ ਜਾਂਦਾ ਸੀ ਪ੍ਰੰਤੂ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 32 ਦਿਨਾਂ ਵਿੱਚ ਮੁਆਵਜਾ ਰਾਸ਼ੀ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। 

ਉਨ੍ਹਾਂ ਦੱਸਿਆ ਕਿ ਕੱਲ ਸੂਬੇ ਭਰ ਵਿੱਚ ਸਬੰਧਤ ਮੰਤਰੀ ਸਾਹਿਬਾਨ ਅਤੇ ਵਿਧਾਇਕਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪਰਿਵਾਰਾਂ ਨੂੰ ਰਾਹਤ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਮਾਲ ਵਿਭਾਗ ਸ੍ਰੀ ਅਨੁਰਾਗ ਵਰਮਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਆਮ ਆਦਮੀ ਪਾਰਟੀ ਦੇ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਵੀ ਹਾਜਰ ਸਨ।